ਤੁਰਕੀ ‘ਚ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਪੰਜਾਬ ਦਾ ਸਿੱਖ ਕਾਰੋਬਾਰੀ,ਦੇਖੋ ਵੀਡੀਓ

0

Earthquake news; ਤੁਰਕੀ ‘ਚ ਭੂਚਾਲ ਦੇ ਝਟਕਿਆਂ ਨੂੰ ਲੈ ਕੇ ਹਰ ਰੋਜ਼ ਨਵੀ ਅਪਡੇਟ ਆ ਰਹੀ ਹੈ।ਭੂਚਾਲ ਕਰਕੇ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਨਵੇਂ ਅੰਕੜਿਆਂ ਮੁਤਾਬਕ ਹੁਣ ਤੱਕ 15 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਜ਼ਖਮੀਆਂ ਦੀ ਗਿਣਤੀ 80 ਹਜ਼ਾਰ ਨੂੰ ਪਾਰ ਕਰ ਗਈ ਹੈ। ਵੱਡੀ ਗਿਣਤੀ ਵਿੱਚ ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ। ਅਜਿਹੇ ‘ਚ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਕਈ ਗੁਣਾ ਵੱਧ ਸਕਦੀ ਹੈ। ਇਸ ਵਿਚਾਲੇ ਹੁਣ ਪੰਜਾਬ ਵੀ ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਦੇ ਸਿੱਖ ਕਾਰੋਬਾਰੀ ਹਰਜਿੰਦਰ ਸਿੰਘ ਕੁਕਰੇਜਾ ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਪੀੜਤਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਸੇਵਾ ਲਈ ਅੱਗੇ ਆਏ ਹਨ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਦੱਸ ਦੇਈਏ ਕਿ ਹਰਜਿੰਦਰ ਸਿੰਘ ਕੁਕਰੇਜਾ Emitt ਇਸਤਾਂਬੁਲ ਟੂਰਿਜ਼ਮ ਮੇਲੇ ‘ਚ ਹਿੱਸਾ ਲੈਣ ਲਈ ਤੁਰਕੀ ਜਾ ਰਿਹਾ ਸੀ। ਜਾਣਕਾਰੀ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਜਦੋ ਭੁਚਾਲ ਆਇਆ ਸੀ ਉਸ ਸਮੇਂ ਕੁਕਰੇਜਾ ਜਹਾਜ਼ ਵਿੱਚ ਹੀ ਸੀ। ਇਸ ਕਰਕੇ ਹੁਣ ਤੁਰਕੀ ਵਿਚ ਹੋਣ ਵਾਲਾ ‘Emitt 2023’ ਮੁਲਤਵੀ ਹੋ ਗਿਆ। ਇਸ ਤੋਂ ਬਾਅਦ ਹੁਣ ਹਰਜਿੰਦਰ ਸਿੰਘ ਕੁਕਰੇਜਾ ਭੂਚਾਲ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਹੈ।

The post ਤੁਰਕੀ ‘ਚ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਪੰਜਾਬ ਦਾ ਸਿੱਖ ਕਾਰੋਬਾਰੀ,ਦੇਖੋ ਵੀਡੀਓ appeared first on Welcome Punjab News.



source https://welcomepunjab.in/help-for-victims-in-turkey/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top