ਜਲੰਧਰ(ਵਿੱਕੀ ਸੂਰੀ): ਮਹਾਨਗਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਸ਼੍ਰੀ ਗੁਰੂ ਰਵਿਦਾਸ ਨਗਰ ‘ਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਜਿਸਦਾ ਨਾਂ ਸਤਨਾਮ ਲਾਲ ਦੱਸਿਆ ਗਿਆ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਲਾਲ ਨੇ ਦੱਸਿਆ ਕਿ ਉਹ ਮਕਸੂਦਾਂ ਸਥਿਤ ਭਾਰਤ ਪੈਟਰੋਲੀਅਮ ਪੰਪ ‘ਤੇ ਕੰਮ ਕਰਦਾ ਹੈ। ਪੰਪ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਆਪਣੇ ਲੜਕੇ ਨਾਲ ਰਾਤ ਘਰ ਆਇਆ। ਇਸੇ ਦੌਰਾਨ ਕੁਝ ਵਿਅਕਤੀ ਆਏ ਅਤੇ ਘਰ ਦਾ ਦਰਵਾਜ਼ਾ ਖੜਕਾਉਣ ਲੱਗੇ। ਲੜਕੇ ਨੇ ਦਰਵਾਜ਼ਾ ਖੋਲ੍ਹਿਆ ਤਾਂ ਹਮਲਾਵਰਾਂ ਨੇ ਉਸ ਉਪਰ ਹਮਲਾ ਕਰ ਦਿੱਤਾ। ਇਸ ਦੌਰਾਨ ਰੌਲਾ ਸੁਣ ਕੇ ਜਿਵੇਂ ਹੀ ਉਹ ਘਰੋਂ ਬਾਹਰ ਆਇਆ ਤਾਂ ਦੇਖਿਆ ਕਿ ਲੜਕੇ ਉਪਰ ਹਮਲਾ ਹੋ ਰਿਹਾ ਸੀ। ਜਿਵੇਂ ਹੀ ਉਸ ਨੇ ਲੜਕੇ ਨੂੰ ਹਮਲਾਵਰਾਂ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਿਆ ਅਤੇ ਹਮਲਾਵਰ ਫ਼ਰਾਰ ਹੋ ਗਏ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਨੇ ਦੱਸਿਆ ਕਿ ਉਹ ਹਮਲਾਵਰਾਂ ਨੂੰ ਜਾਣਦਾ ਸੀ ਕਿ ਕਿਸੇ ਨਿੱਜੀ ਰੰਜਿਸ਼ ਦੇ ਚੱਲਦੇ ਹੋਣ ਕਰਕੇ ਹਮਲਾ ਕੀਤਾ ਹੈ। ਇਸ ਦੌਰਾਨ ਹਮਲਾਵਰਾਂ ਨੇ ਕਈ ਫਾਇਰ ਕੀਤੇ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
The post ਜਲੰਧਰ ਦੇ ਇਸ ਇਲਾਕੇ ’ਚ ਅਣਪਛਾਤਿਆ ਨੇਂ ਪਿਓ-ਪੁੱਤ ’ਤੇ ਘਰ ’ਚ ਵੜ ਕੇ ਚਲਾਈਆਂ ਗੋਲੀਆਂ appeared first on Welcome Punjab News.
source https://welcomepunjab.in/unknown-in-this-area-of-jalandhar/