ਕਪੂਰਥਲਾ(ਬਿਉਰੋ): ਪੰਜਾਬ ’ਚ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਕੁਲੈਕਟਰ ਵਿਸ਼ੇਸ਼ ਸਾਰੰਗਲ ਨੇ ਤਹਿਸੀਲ ਕਪੂਰਥਲਾ ਅਧੀਨ ਪੈਂਦੇ ਪਿੰਡ ਕਾਂਜਲੀ ਦੇ ਪਟਵਾਰੀ ਤਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁਅੱਤਲ ਕੀਤੇ ਗਏ ਪਟਵਾਰੀ ‘ਤੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਅਤੇ ਇਂਤਕਾਲ ਦਰਜ ਨਾ ਕਰਨ ਦਾ ਦੋਸ਼ ਸੀ।ਉਸ ਖਿਲਾਫ ਜਾਂਚ ਚੱਲ ਰਹੀ ਸੀ। ਡੀਸੀ ਵੱਲੋਂ ਇਹ ਕਾਰਵਾਈ ਪੰਜਾਬ ਦੰਡ ਅਤੇ ਅਪੀਲ ਨਿਯਮ 1970 ਦੀ ਧਾਰਾ 4 ਤਹਿਤ ਕੀਤੀ ਗਈ ਹੈ। ਡੀਸੀ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਮੁਲਾਜ਼ਮ ਦਾ ਮੁੱਖ ਦਫ਼ਤਰ ਤਹਿਸੀਲ ਦਫ਼ਤਰ ਸੁਲਤਾਨਪੁਰ ਲੋਧੀ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮਾਂ ਵਿੱਚ ਬੇਲੋੜੀ ਦੇਰੀ ਅਤੇ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

The post ਡੀਸੀ ਨੇ ਪਟਵਾਰੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ appeared first on Welcome Punjab News.
source https://welcomepunjab.in/dc-ne-patwari-to-turant-p/