ਨੈਸ਼ਨਲ ਡੈਸਕ –ਵਿਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਮੌਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਮਿਲੀ ਹੈ ਕਿ ਕੈਨੇਡਾ ਪੜ੍ਹਨ ਗਈ ਪੰਜਾਬ ਦੀ ਲੜਕੀ ਖੁਸ਼ਨੀਤ ਕੌਰ ਨੇ ਖੁਦਕੁਸ਼ੀ ਕਰ ਲਈ ਹੈ।ਇਸ ਤੋਂ ਪਹਿਲਾਂ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਦੇ ਰਹਿਣ ਵਾਲੇ ਪੰਜਾਬ ਦੇ 19 ਸਾਲਾ ਨੌਜਵਾਨ ਗੁਰਜੋਤ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਕੈਨੇਡਾ ‘ਚ ਪੜ੍ਹਾਈ ਲਈ ਗਈ ਇਕ ਹੋਰ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਸ਼ਨੀਤ ਕੌਰ ਡਿਪ੍ਰੈਸ਼ਨ ਦਾ ਸ਼ਿਕਾਰ ਦੱਸੀ ਜਾ ਰਹੀ ਸੀ, ਜਿਸ ਤੋਂ ਬਾਅਦ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਦੂਜੇ ਪਾਸੇ ਖੁਸ਼ਨੀਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ’ਚ ਸੋਗ ਦੀ ਲਹਿਰ ਹੈ।
The post ਚੰਗੇ ਭਵੀਖ ਲਈ ਵਿਦੇਸ਼ ਗਈ ਲੜਕੀ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ appeared first on Welcome Punjab News.
source https://welcomepunjab.in/the-girl-went-abroad-to-study/