ਕੱਲ੍ਹ ਦੁਪਹਿਰ 12 ਵਪੂਰੇ ਪੰਜਾਬ ਵਿਚ ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ।
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਅੱਜ ਵੱਡਾ ਆਪ੍ਰੇਸ਼ਨ ਚਲਾਇਆ ਗਿਆ। ਪੰਜਾਬ ਪੁਲਿਸ ਦੀਆਂ 60 ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਪਿੱਛੇ ਲੱਗ ਗਈ ਹੈ। ਦੱਸਿਆ ਜਾ ਰਿਹਾ ਹੈ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ । ਜਿਸ ਕਰਕੇ ਮੋਬਾਈਲ ਡਾਟਾ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਲੋਕਾਂ ਤੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ ਹੈ। ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋਇਆ ਹੈ, ਜਿਸ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ।
The post ਕੱਲ੍ਹ ਦੁਪਹਿਰ 12 ਵਜੇ ਤੱਕ ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ, ਜਾਣੋ ਪੂਰਾ ਮਾਮਲਾ appeared first on Welcome Punjab News.
source https://welcomepunjab.in/tomorrow-noon-12-noon-to-five/