ਜਲੰਧਰ/ਫ਼ਗਵਾੜਾ:15 ਮਾਰਚ:-ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਅਤੇ ਸਿੱਖਿਆ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ਵਿਧਾਇਕਾਂ, ਮੰਤਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਣ ਦੇ ਉਲੀਕੇ ਗਏ ਪ੍ਰੋਗਰਾਮ ਦੇ ਅਧੀਨ ਸਾਂਝਾ ਅਧਿਆਪਕ ਮੋਰਚਾ ਪੰਜਾਬ, ਜਲੰਧਰ/ਫ਼ਗਵਾੜਾ ਦੇ ਆਗੂਆਂ ਕਰਨੈਲ ਫਿਲੌਰ, ਜਸਵੀਰ ਸਿੰਘ ਸੈਣੀ,ਗੌਰਵ ਰਾਠੌਰ, ਪਰਮਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਹਲਕਾ ਫ਼ਗਵਾੜਾ ਦੇ ਵਿਧਾਇਕ ਸ.ਬਲਵਿੰਦਰ ਸਿੰਘ ਧਾਲੀਵਾਲ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ‘ਤੇ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੇ ਨਿਪਟਾਰੇ ਲਈ ਮੰਗ ਪੱਤਰ ਭੇਜਿਆ ਗਿਆ। ਹਲਕਾ ਫ਼ਗਵਾੜਾ ਦੇ ਵਿਧਾਇਕ ਸ.ਬਲਵਿੰਦਰ ਸਿੰਘ ਧਾਲੀਵਾਲ ਨਾਲ਼ ਸਾਂਝੇ ਮੋਰਚੇ ਦੇ ਆਗੂਆਂ ਦੀ ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਵਿਧਾਇਕ ਸਾਹਿਬ ਨੇ ਮੰਗ ਪੱਤਰ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਨੂੰ ਸਿਫਾਰਸ਼ਾਂ ਸਹਿਤ ਭੇਜਣ ਦਾ ਭਰੋਸਾ ਦਿੱਤਾ। ਸਾਂਝਾ ਅਧਿਆਪਕ ਮੋਰਚਾ ਜਲੰਧਰ/ਫ਼ਗਵਾੜਾ ਦੇ ਆਗੂਆਂ ਨੇ ਮੰਗ ਪੱਤਰ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਿਆ ਨੀਤੀ 2020 ਨੂੰ ਰੱਦ ਕਰਦੇ ਹੋਏ ਪੰਜਾਬ ਦੀ ਬੋਲੀ, ਸਾਂਝੀਵਾਲਤਾ, ਸੱਭਿਆਚਾਰ ਅਤੇ ਇਤਿਹਾਸ ਅਨੁਸਾਰ ਸਿੱਖਿਆ ਨੀਤੀ ਬਣਾਈ ਜਾਵੇ, ਐੱਮੀਨੈੱਸ ਆਫ਼ ਸਕੂਲ ਪ੍ਰੋਜੈਕਟ ਨੂੰ ਰੱਦ ਕਰਦੇ ਹੋਏ ਕਾਮਨ ਸਕੂਲ ਸਿਸਟਮ ਨੂੰ ਲਾਗੂ ਕਰਦੇ ਹੋਏ ਸਮੁੱਚੇ ਪੰਜਾਬ ਦੇ ਸਕੂਲਾਂ ਦਾ ਵਿਕਾਸ ਤੇ ਵਿਸਥਾਰ ਕੀਤਾ ਜਾਵੇ, ਸਕੂਲ ਮਰਜਿੰਗ ਸਕੀਮ ਰੱਦ ਕੀਤੀ ਜਾਵੇ, ਸੰਘਰਸ਼ੀ ਅਧਿਆਪਕਾਂ ਦੇ ਕੇਸ/ਵਿਕਟੇਮਾਈਜੇਸਨਾਂ ਰੱਦ ਕੀਤੀਆਂ ਜਾਣ, ਨਵੀਂ ਪੈਨਸ਼ਨ ਸਕੀਮ ਨੂੰ ਤੁਰੰਤ ਰੱਦ ਕਰਦੇ ਹੋਏ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਂਨਸ਼ਨ ਤੁਰੰਤ ਬਹਾਲ ਕੀਤੀ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ ਤੇ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਕੱਟੇ 37 ਕਿਸਮ ਦੇ ਭੱਤੇ ਬਹਾਲ ਕੀਤੇ ਜਾਣ,1904 ਹੈੱਡ ਟੀਚਰਾਂ ਦੀਆਂ ਪੋਸਟਾਂ ਬਹਾਲ ਕੀਤੀਆਂ ਜਾਣ,ਪ੍ਰੀ ਪ੍ਰਾਇਮਰੀ ਲਈ ਪ੍ਰਤੀ ਸਕੂਲ ਦੋ ਅਧਿਆਪਕਾਂ ਅਨੁਸਾਰ ਭਰਤੀ ਪੂਰੀ ਕੀਤੀ ਜਾਵੇ, ਅਧਿਆਪਕਾਂ ਤੋਂ ਹਰ ਪ੍ਰਕਾਰ ਦੇ ਗੈਰ ਵਿੱਦਿਅਕ ਕੰਮ ਲੈਣੇ ਤੁਰੰਤ ਬੰਦ ਕੀਤੇ ਜਾਣ, ਸਮੂਹ ਸਕੂਲਾਂ ਵਿੱਚ ਸਫ਼ਾਈ ਸੇਵਕ, ਚੌਕੀਦਾਰ,ਮਾਲੀ,ਪੀਅਨ ਆਦਿ ਪੋਸਟਾਂ ਦਿੱਤੀਆਂ ਜਾਣ, ਸਮੂਹ ਵਰਗਾਂ ਦੇ ਅਧਿਆਪਕਾਂ ਦੀਆਂ ਬਣਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ, ਹੋਈਆਂ ਬਦਲੀਆਂ ਵਿੱਚ 50 ਪ੍ਰਤੀਸ਼ਤ,ਸਿੰਗਲ ਟੀਚਰ ਦੀ ਸ਼ਰਤ ਹਟਾ ਕੇ ਬਦਲੀਆਂ ਲਾਗੂ ਕੀਤੀਆਂ ਜਾਣ, 180 ਈ.ਟੀ.ਟੀ.ਟੈੱਟ ਪਾਸ ਅਧਿਆਪਕਾਂ ਦੀਆਂ ਬਦਲੀਆਂ ਨੂੰ ਰੱਦ ਕਰਨ ਦਾ ਗੈਰਵਾਜਿਬ ਫੈਸਲਾ ਵਾਪਸ ਲਿਆ ਜਾਵੇ, ਦਹਾਕਿਆਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾ ਰਹੇ ਉੱਚ ਸਿੱਖਿਆ ਪ੍ਰਾਪਤ ਅਧਿਆਪਕਾਂ ਤੇ ਕਿਸੇ ਤਰ੍ਹਾਂ ਦੇ ਬ੍ਰਿਜ਼ ਕੋਰਸ ਦੀ ਸ਼ਰਤ ਹਟਾਈ ਜਾਵੇ,ਬੱਚਾ ਸੰਭਾਲ/ਵਿਦੇਸ਼/ਮੈਡੀਕਲ ਛੁੱਟੀ ਦੀ ਪ੍ਰਵਾਨਗੀ ਦੇ ਅਧਿਕਾਰ ਡੀ.ਡੀ.ਓ.ਪੱਧਰ ਤੇ ਦਿੱਤੇ ਜਾਣ,ਮਿਤੀ 17/07/2020 ਤੋਂ ਬਾਅਦ ਨਵੀਆਂ ਭਰਤੀਆਂ ਤੇ ਪੰਜਾਬ ਦੀ ਥਾਂ, ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ, ਮਿਤੀ 15/01/2015 ਦਾ ਪ੍ਰਬੇਸ਼ਨ ਪੀਰੀਅਡ ਐਕਟ ਰੱਦ ਕਰਕੇ ਪ੍ਰਬੇਸ਼ਨ ਦੌਰਾਨ ਪੂਰੇ ਤਨਖਾਹ ਸਕੇਲ ਅਤੇ ਤਨਖਾਹ ਕਮਿਸ਼ਨ ਦੇ ਲਾਭ ਦਿੱਤੇ ਜਾਣ,ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪ੍ਰਾਇਮਰੀ ਵਿੱਚ ਸੈਂਟਰ ਪੱਧਰ ਤੇ ਖੇਡ ਅਧਿਆਪਕਾਂ ਦੀਆਂ ਪੋਸਟਾਂ ਦਿੱਤੀਆਂ ਜਾਣ,ਏ.ਸੀ.ਪੀ.(4-9-14 ਸਾਲਾਂ) ਤਹਿਤ ਅਗਲੇਰੇ ਗਰੇਡਾਂ ਦੇ ਲਾਭ ਲਾਗੂ ਕੀਤੇ ਜਾਣ,ਸਾਰੇ ਵਿਸ਼ਿਆਂ/ਕਾਡਰਾਂ ਦੀਆਂ ਖ਼ਾਲੀ ਆਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣ, ਪ੍ਰਾਇਮਰੀ ਦੀ 8393 ਅਤੇ ਈ ਟੀ ਟੀ ਦੀ 2364,6635+22 ਅਤੇ 5994 ਭਰਤੀ ਦੀ ਨਿਯੁਕਤੀ ਪ੍ਰਕਿਰਿਆ ਪੂਰੀ ਕਰਕੇ ਨਿਯੁਕਤੀ ਪੱਤਰ ਤੁਰੰਤ ਜਾਰੀ ਕੀਤੇ ਜਾਣ ਆਦਿ ਮੰਗ ਪੱਤਰ ਵਿੱਚ ਦਰਜ਼ ਮੰਗਾਂ ਦੇ ਤੁਰੰਤ ਨਿਪਟਾਰੇ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਨਾਲ ਗੱਲਬਾਤ ਕਰਨ ਅਤੇ ਮੰਗਾਂ ਦਾ ਨਿਪਟਾਰਾ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਭੇਜੇ ਗਏ ਹਨ। ਹਲਕਾ ਫ਼ਗਵਾੜਾ ਦੇ ਵਿਧਾਇਕ ਸ.ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਸੌਂਪਣ ਸਮੇਂ ਪਰੇਮ ਖਲਵਾੜਾ,ਵਿਜੇ ਕੁਮਾਰ, ਤਰਸੇਮ ਲਾਲ,ਰਾਮ ਰੂਪ, ਰਾਜਿੰਦਰ ਕੁਮਾਰ, ਵਰਿੰਦਰ ਕੁਮਾਰ, ਕੁਲਵਿੰਦਰ ਕੁਮਾਰ,ਦੀਪਕ ਕੁਮਾਰ, ਬਖ਼ਸ਼ੀ ਰਾਮ, ਕੁਲਦੀਪ ਸਿੰਘ ਕੌੜਾ ਆਦਿ ਅਧਿਆਪਕ ਸਾਥੀ ਹਾਜ਼ਰ ਹੋਏ।
The post ਸਿੱਖਿਆ ਨੀਤੀ 2020 ਨੂੰ ਰੱਦ ਕਰਕੇ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਅਨੁਸਾਰ ਸਿੱਖਿਆ ਨੀਤੀ ਬਣਾਉਣ ਦੀ ਕੀਤੀ ਮੰਗ। appeared first on Welcome Punjab News.
source https://welcomepunjab.in/education-policy-2020/