ਇਕ ਦਿਨ ‘ਚ 2 ਲੋਕਾਂ ਨੇ ਕੀਤੀ ਖੁਦਕੁਸ਼ੀ , ਜਾਣੋ ਪੂਰਾ ਮਾਮਲਾ

0

ਜਲੰਧਰ(ਵਿੱਕੀ ਸੂਰੀ) : ਮਹਾਨਗਰ ‘ਚ ਵੱਖ-ਵੱਖ ਥਾਵਾਂ ‘ਤੇ ਖੁਦਕੁਸ਼ੀ ਦੇ ਦੋ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਇੱਕ ਔਰਤ ਅਤੇ ਇੱਕ ਮਰਦ ਹੈ। ਦੋਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਬੰਧਤ ਥਾਣਿਆਂ ਦੀ ਪੁਲੀਸ ਨੇ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰੱਖਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਥਾਣਾ ਮਕਸੂਦਾ ਅਧੀਨ ਪੈਂਦੇ ਪੰਜਾਬੀ ਬਾਗ ‘ਚ ਇਕ ਨੌਜਵਾਨ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮ੍ਰਿਤਕ ਦੀ ਪਛਾਣ ਬੱਗਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਗਏ ਹੋਏ ਸਨ।ਜਦੋਂ ਉਸ ਦੀ ਪਤਨੀ ਅਤੇ ਬੇਟੀ ਨੇ ਵਾਪਸ ਆ ਕੇ ਦਰਵਾਜ਼ਾ ਖੜਕਾਇਆ, ਪਰ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਜਦੋਂ ਉਨ੍ਹਾਂ ਨੇ ਸਾਈਡ ਤੋਂ ਘਰ ਦੇ ਅੰਦਰ ਦੇਖਿਆ ਤਾਂ ਉਨ੍ਹਾਂ ਦਾ ਲੜਕਾ ਪੱਖੇ ਨਾਲ ਲਟਕ ਰਿਹਾ ਸੀ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਮੌਕੇ ‘ਤੇ ਪਹੁੰਚੀ ਥਾਣਾ ਮਕਸੂਦਾਂ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਅਮਨ ਨਗਰ ਵਿੱਚ ਜੋਤੀ ਪਤਨੀ ਬਲਵਿੰਦਰ ਸ਼ਰਮਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ 8 ਦੀ ਪੁਲਸ ਨੂੰ ਦਿੱਤੇ ਬਿਆਨ ‘ਚ ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਉਹ ਇਕ ਦੁਕਾਨ ‘ਤੇ ਕੰਮ ਕਰਦਾ ਹੈ। ਜਦੋਂ ਮੈਂ ਸਵੇਰੇ ਘਰੋਂ ਨਿਕਲਿਆ ਤਾਂ ਸਭ ਕੁਝ ਠੀਕ ਸੀ। ਸ਼ਾਮ ਨੂੰ ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਪਤਨੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।ਅਤੇ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ |

The post ਇਕ ਦਿਨ ‘ਚ 2 ਲੋਕਾਂ ਨੇ ਕੀਤੀ ਖੁਦਕੁਸ਼ੀ , ਜਾਣੋ ਪੂਰਾ ਮਾਮਲਾ appeared first on Welcome Punjab News.



source https://welcomepunjab.in/2-people-did-itself-in-a-day/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top