ਸ੍ਰੀ ਮੁਕਤਸਰ ਸਾਹਿਬ, 02 ਮਾਰਚ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇਕ ਵਾਰ ਫੇਰ ਮਹਿੰਗਾਈ ਦਾ ਜੋਰਦਾਰ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 50/- ਰੁਪਏ ਤੇ ਵਪਾਰਕ ਸਿਲੰਡਰ ਵਿਚ 350/- ਰੁਪਏ ਦਾ ਬੇਤਹਾਸ਼ਾ ਵਾਧਾ ਕੀਤਾ ਹੈ। ਇਸ ਵਾਧੇ ਨਾਲ ਆਮ ਲੋਕਾਂ ਖਾਸ ਕਰਕੇ ਘਰੇਲੂ ਸਵਾਣੀਆਂ ਦੀ ਪ੍ਰੇਸ਼ਾਨੀ ਨੂੰ ਬਹੁਤ ਜ਼ਿਆਦਾ ਵਧਾ ਦਿੱਤਾ ਹੈ। ਇਸ ਵਾਧੇ ਅਤੇ ਮਹਿੰਗਾਈ ਦੇ ਵਿਰੋਧ ਵਿੱਚ ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਕੋਟਕਪੂਰਾ ਰੋਡ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਹੇਠਲੀ ਇਸ ਮੀਟਿੰਗ ਵਿੱਚ ਮਿਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਮੁੱਖ ਸਲਾਹਕਾਰ ਇੰਜ. ਅਸ਼ੋਕ ਕੁਮਾਰ ਭਾਰਤੀ, ਡਾ. ਸੁਰਿੰਦਰ ਗਿਰਧਰ, ਚੌ. ਬਲਬੀਰ ਸਿੰਘ, ਨਰਿੰਦਰ ਕਾਕਾ ਫੋਟੋ ਗ੍ਰਾਫਰ, ਅਮਰਜੀਤ ਸਿੰਘ, ਜਸਪਾਲ ਸਿੰਘ ਤੇ ਸੋਰਭ ਕੁਮਾਰ ਆਦਿ ਸ਼ਾਮਲ ਹੋਏ। ਮੀਟਿੰਗ ਦੌਰਾਨ ਸਮੂਹ ਬੁਲਾਰਿਆਂ ਨੇ ਦੇਸ਼ ਵਿਚ ਦਿਨੋਂ ਦਿਨ ਵਧ ਰਹੀ ਮਹਿੰਗਾਈ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਕਿਹਾ ਮਹਿੰਗਾਈ ਕਾਰਨ ਆਮ ਜਨਤਾ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਖਰੀਦਣ ਤੋਂ ਵੀ ਅਸਮਰੱਥ ਹੈ। ਪਹਿਲਾਂ ਹੀ ਲੱਕ ਤੋੜਵੀਂ ਮਹਿੰਗਾਈ ਦੀ ਮਾਰ ’ਚ ਅਧਮੋਏ ਕੀਤੇ ਹੋਏ ਲੋਕ ਸਿਲੰਡਰ ਦੀ ਕੀਮਤ ’ਚ ਵਾਧੇ ਕਾਰਨ ਸਹਿਮ ਗਏ ਹਨ। ਆਪਣੇ ਸੰਬੋਧਨ ਵਿਚ ਪ੍ਰਧਾਨ ਢੋਸੀਵਾਲ ਨੇ ਕਿਹਾ ਵੋਟਾਂ ਲੈਣ ਵੇਲੇ ਤਾਂ ਪੰਦਰਾਂ ਲੱਖ ਦੇਣ ਦੀਆਂ ਗੱਲਾਂ ਕਰਦੇ ਸਨ, ਪਰੰਤੂ ਹੁਣ ਮਹਿੰਗਾਈ ਕਾਰਨ ਆਮ ਲੋਕਾਂ ਦੇ ਪੱਲੇ ਕੱਖ ਵੀ ਨਹੀਂ ਰਿਹਾ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਗੈਸ ਸਿਲੰਡਰਾਂ ਵਿਚ ਵਾਧਾ ਤੁਰੰਤ ਵਾਪਿਸ ਲੈਣ ਅਤੇ ਮਹਿੰਗਾਈ ਨੂੰ ਨੱਥ ਪਾਉਣ ਦੀ ਅਪੀਲ ਵੀ ਕੀਤੀ ਹੈ।
The post ਦਿੰਦੇ ਸੀ ਪੰਦਰਾਂ ਲੱਖ, ਪੱਲੇ ਨੀ ਛੱਡਿਆ ਕੱਖ : ਢੋਸੀਵਾਲ appeared first on Welcome Punjab News.
source https://welcomepunjab.in/give-se-fifteen-lakh-palle-n/