ਜਲੰਧਰ (ਵਿੱਕੀ ਸੂਰੀ) : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਮੋਦੀ ਹਟਾਓ ਦੇਸ਼ ਬਚਾਓ ਦੇ ਪੋਸਟਰ ਲਗਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਅਜਿਹੇ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ।ਇਸ ਦੌਰਾਨ ਉਨ੍ਹਾਂ ਨੇ ਮਹਾਨਗਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਅੱਜ ਤੋਂ ਦੇਸ਼ ਭਰ ‘ਚ ਮੋਦੀ ਹਟਾਓ ਦੇਸ਼ ਬਚਾਓ ਦੇ ਪੋਸਟਰ ਲੱਗਣੇ ਸ਼ੁਰੂ ਹੋ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵੀ ਸਨ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਤਰ੍ਹਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਗਰੰਟੀ ਦਿੰਦਾ ਹੈ ਪਰ ਕੇਂਦਰ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਹੜਾ ਵੀ ਸਰਕਾਰ ਵਿਰੁੱਧ ਮੂੰਹ ਖੋਲ੍ਹਦਾ ਹੈ ਕਿ ਕੇਂਦਰੀ ਏਜੰਸੀਆਂ ਸੀ.ਬੀ.ਆਈ., ਈ.ਡੀ., ਇਨਕਮ ਟੈਕਸ ਅਤੇ ਐਨ.ਆਈ.ਏ. ਆਦਿ ਉਸਦੇ ਪਿੱਛੇ ਲੱਗ ਜਾਂਦੇ ਹਨ, ਪਰ ਉਹ ਨਾ ਡਰਦੇ ਹਨ ਅਤੇ ਨਾ ਹੀ ਡਰਾਂਗੇ। ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ।
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜਲੰਧਰ ਵਿੱਚ ਪੋਸਟਰ ਲਗਾ ਕੇ ਕੇਂਦਰ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਖ਼ਿਲਾਫ਼ ਜਿੰਨੀਆਂ ਮਰਜ਼ੀ ਐਫਆਈਆਰ ਦਰਜ ਕਰ ਲਵੇ, ਉਹ ਪੰਜਾਬ ਭਰ ਵਿੱਚ ਝੂਠੀ-ਭ੍ਰਿਸ਼ਟ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਪੋਸਟਰ ਲਾਉਣਗੇ।
The post ਕੈਬਿਨੇਟ ਮੰਤਰੀ ਨੇ ਕੰਧਾਂ ‘ਤੇ ਲਾਏ ਮੋਦੀ ਹਟਾਓ ਦੇਸ਼ ਬਚਾਓ ਦੇ ਪੋਸਟਰ appeared first on Welcome Punjab News.
source https://welcomepunjab.in/cabinet-minister-on-the-walls/