‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਚੱਲ ਰਿਹਾ ਧਰਨਾ ਪੁਲਿਸ ਨੇ ਖਤਮ ਕਰਵਾ ਦਿੱਤਾ ਹੈ। ਪੁਲਿਸ ਨੇ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਲੋਕ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸਨ।
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਮਗਰੋਂ ਪਿਛਲੇ ਦਿਨਾਂ ਤੋਂ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਧਰਨਾ ਲਾਇਆ ਗਿਆ ਸੀ। ਇਸ ਕਰਕੇ ਮੋਹਾਲੀ ਦੀ ਏਅਰਪੋਰਟ ਰੋਡ ‘ਤੇ ਟ੍ਰੈਫਿਕ ਦਾ ਬੁਰਾ ਹਾਲ ਸੀ। ਅੱਜ ਪੁਲਿਸ ਨੇ ਸਖਤੀ ਕਰਦਿਆਂ ਇਹ ਧਰਨਾ ਹਟਾ ਦਿੱਤਾ ਗਿਆ ਹੈ।
The post ਪੁਲਿਸ ਨੇ ਗੁਰਦੁਆਰਾ ਸੋਹਾਣਾ ਸਾਹਿਬ ਬਾਹਰ ਚੱਲ ਰਿਹਾ ਧਰਨਾ ਚੁਕਵਾਇਆ appeared first on Welcome Punjab News.
source https://welcomepunjab.in/police-ne-gurdwara-sohana/