ਜਲੰਧਰ (ਵਿੱਕੀ ਸੂਰੀ) :ਪੰਜਾਬ ‘ਚ ਹਾਈ ਅਲਰਟ ਦੇ ਬਾਵਜੂਦ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦੂਜੇ ਪਾਸੇ ਲਾਂਬੜਾ ਦੇ ਪਿੰਡ ਭਗਵਾਨਪੁਰ ਤੋਂ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ 4 ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੰਡਿਆਲੀ ਤਾਰ ਕੱਟ ਕੇ ਘਰ ਅੰਦਰ ਦਾਖਲ ਹੋ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘਰ ‘ਚ ਬੰਧਕ ਬਣਾ ਕੇ ਲੱਖਾਂ ਦੇ ਗਹਿਣੇ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਪਤੀ-ਪਤਨੀ ਨੂੰ ਇਕ ਘੰਟੇ ਤੱਕ ਬੰਧਕ ਬਣਾ ਕੇ ਰੱਖਿਆ ਗਈਆਂ ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਤੇਜ਼ਧਾਰ ਹਥਿਆਰਾਂ ਦੇ ਜ਼ੋਰ ‘ਤੇ ਆਏ 4 ਲੁਟੇਰਿਆਂ ਨੇ ਪਤੀ-ਪਤਨੀ ਨੂੰ ਬੰਧਕ ਬਣਾ ਕੇ ਇਕ ਘੰਟੇ ਤੱਕ ਘਰ ਦੀ ਤਲਾਸ਼ੀ ਲਈ ਗਈ । ਜਿਸ ਤੋਂ ਬਾਅਦ ਘਰ ‘ਚੋਂ ਕਰੀਬ 8 ਤੋਲੇ ਸੋਨੇ ਦੇ ਗਹਿਣੇ, ਘੜੀਆਂ ਅਤੇ ਹੋਰ ਸਾਮਾਨ ਲੁੱਟ ਕੇ ਫਰਾਰ ਹੋ ਗਏ। ਹਾਲਾਂਕਿ ਲੁਟੇਰਿਆਂ ਨੇ ਪੀੜਤ ਪਰਿਵਾਰ ਦਾ ਫੋਨ ਘਰ ਤੋਂ ਕੁਝ ਦੂਰੀ ‘ਤੇ ਹੀ ਸੁੱਟ ਦਿੱਤਾ ਸੀ, ਜਿਸ ਨੂੰ ਪੀੜਤ ਪਰਿਵਾਰ ਨੇ ਬਰਾਮਦ ਕਰ ਲਿਆ ਹੈ।
The post ਪੰਜਾਬ ‘ਚ ਹਾਈ ਅਲਰਟ ਦੇ ਬਾਵਜੂਦ ਪਤੀ-ਪਤਨੀ ਨੂੰ ਬੰਧਕ ਬਣਾ ਕੇ ਲੱਖਾਂ ਦੇ ਗਹਿਣੇ ਤੇ ਹੋਰ ਸਾਮਾਨ ਲੁੱਟ ਲਿਆ। appeared first on Welcome Punjab News.
source https://welcomepunjab.in/inspite-of-high-alert-in-punjab/