ਅੰਮ੍ਰਿਤਸਰ( ਵਿੱਕੀ ਸੂਰੀ ): ਅੰਮ੍ਰਿਤਸਰ ਦੇ ਰਿਸ਼ੀ ਵਿਹਾਰ ‘ਚ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀਆਂ ਚੱਲਣ ਕਾਰਨ ਰਿਸ਼ੀ ਵਿਹਾਰ ‘ਚ ਹਫ਼ੜਾ-ਦਫ਼ੜੀ ਮਚ ਗਈ। ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਕਾਰਨ 2 ਸਮੂਹਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਇਕ ਸਮੂਹ ਵੱਲੋਂ ਗੋਲੀਆਂ ਚਲਾਈਆਂ ਗਈਆਂ। ਫਾਈਰਿੰਗ ਕਰਦੇ ਸਮੇਂ ਰਸਤੇ ਤੋਂ ਨਿਕਲ ਰਹੇ ਨੌਜਵਾਨ ਦੀ ਲੱਤ ‘ਤੇ ਗੋਲੀ ਲੱਗ ਗਈ।
ਇਸ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੂੰ ਤੁਰੰਤ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਇਸ ਝਗੜੇ ‘ਚ ਇਕ ਬਜ਼ੁਰਗ ਦੇ ਇੱਟ ਵੀ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਸਟੇਸ਼ਨ ਦੇ ਇੰਸਪੈਕਟਰ ਮੋਹਿਤ ਕੁਮਾਰ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
The post ਅੰਮ੍ਰਿਤਸਰ ‘ਚ ਚੱਲੀਆਂ ਗੋਲ਼ੀਆਂ, ਬਣਿਆ ਦਹਿਸ਼ਤ ਦਾ ਮਾਹੌਲ appeared first on Welcome Punjab News.
source https://welcomepunjab.in/shots-fired-in-amritsar/