ਜਲੰਧਰ ‘ਚ ਵੱਡੀ ਵਾਰਦਾਤ : ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਕ+ਤਲ

0

ਪੰਜਾਬ ਦੇ ਜਲੰਧਰ ਦੇ ਟਰਾਂਸਪੋਰਟ ਨਗਰ ‘ਚ ਕੁਝ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਥੇ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਚਨਾ ਮੁਤਾਬਕ ਮ੍ਰਿਤਕ ਆਪਣੇ ਚਾਚੇ ਨੂੰ ਹਮਲਾਵਰਾਂ ਤੋਂ ਬਚਾਉਣ ਆਇਆ ਸੀ। ਪਰ ਹਮਲਾਵਰਾਂ ਨੇ ਬਚਾਅ ਦੌਰਾਨ ਉਸ ਨੂੰ ਚਾਕੂ ਨਾਲ ਵੱਢ ਕੇ ਮਾਰ ਦਿੱਤਾ। ਮ੍ਰਿਤਕ ਦੀ ਪਛਾਣ ਮਨੋਜ ਯਾਦਵ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮਨੋਜ ਦੇ ਭਰਾ ਨੇ ਦੱਸਿਆ ਕਿ ਉਸ ਦਾ ਚਾਚਾ ਟਰਾਂਸਪੋਰਟ ਨਗਰ ਵਿੱਚ ਹੀ ਕੰਮ ਕਰਦਾ ਹੈ। ਮਨੋਜ ਨੂੰ ਚਾਚਾ ਦਾ ਫੋਨ ਆਇਆ ਸੀ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਹੈ, ਉਸ ਨੂੰ ਬਚਾਓ, ਉਹ ਉਸ ਦੀ ਕੁੱਟਮਾਰ ਕਰ ਰਹੇ ਹਨ। ਚਾਚੇ ਦੀ ਗੱਲ ਸੁਣ ਕੇ ਮਨੋਜ ਲੱਧੇਵਾਲੀ ਤੋਂ ਸਿੱਧਾ ਟਰਾਂਸਪੋਰਟ ਨਗਰ ਪਹੁੰਚ ਗਿਆ। ਮਨੋਜ ਨੇ ਦੇਖਿਆ ਕਿ ਕੁਝ ਲੋਕ ਉਸ ਦੇ ਚਾਚੇ ਨੂੰ ਘੇਰ ਕੇ ਕੁੱਟ ਰਹੇ ਸਨ।

ਮਨੋਜ ਆਪਣੇ ਚਾਚੇ ਨੂੰ ਬਚਾਉਣ ਲਈ ਅੱਗੇ ਗਿਆ ‘ਤਾਂ ਹਮਲਾਵਰਾਂ ਵਿੱਚੋਂ ਇੱਕ ਨੇ ਚਾਕੂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਹਮਲਾਵਰ ਨੇ ਮਨੋਜ ਦੇ ਸਰੀਰ ‘ਤੇ ਕਈ ਥਾਵਾਂ ‘ਤੇ ਚਾਕੂ ਮਾਰ ਦਿੱਤੇ। ਜ਼ਿਆਦਾ ਖੂਨ ਵਹਿਣ ਕਾਰਨ ਮਨੋਜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਮਗਰੋਂ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਵੱਲੋਂ ਮੌਕੇ ‘ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਦੋ ਤੋਂ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

 

ਮ੍ਰਿਤਕ ਮਨੋਜ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮਨੋਜ ਨਾਲ ਕਿਸੇ ਦੀ ਕੋਈ ਦੁਸ਼ਮਣੀ ਨਹੀਂ ਸੀ। ਉਹ ਬਹੁਤ ਗਰੀਬ ਪਰਿਵਾਰ ਵਿੱਚੋਂ ਸੀ। ਮਨੋਜ ਦੀਆਂ 2 ਬੇਟੀਆਂ ਹਨ। ਮ੍ਰਿਤਕ ਮਨੋਜ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਉਹ ਇਸ ਸਮੇਂ ਲੱਡੇਵਾਲੀ ਵਿੱਚ ਰਹਿ ਰਿਹਾ ਸੀ ਅਤੇ ਮਕੈਨਿਕ ਦਾ ਕੰਮ ਕਰਦਾ ਸੀ।

The post ਜਲੰਧਰ ‘ਚ ਵੱਡੀ ਵਾਰਦਾਤ : ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਕ+ਤਲ appeared first on Welcome Punjab News.



source https://welcomepunjab.in/a-big-incident-in-jalandhar/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top