ਨਵੀਂ ਦਿੱਲੀ, : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲ੍ਹੇ ’ਤੇ ਮਨਾਏ ਜਾਣ ਵਾਲੇ ਦਿੱਲੀ ਫਤਿਹਹ ਦਿਵਸ ਦੀਆਂ ਵਿਆਪਕ ਤਿਆਰਾੀਆਂ ਵਾਸਤੇ ਅੱਜ ਕੌਮੀ ਰਾਜਧਾਨੀ ਦੀਆਂ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਅਤੇ ਇਸਤਰੀ ਸਤਿਸੰਗ ਦੀਆਂ ਮੈਂਬਰਾਂ ਨਾਲ ਵਿਸ਼ਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿਚ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਅਤੇ ਇਸਤਰੀ ਸਤਿਸੰਗ ਦੀਆਂ ਮੈਂਬਰਾਂ ਨੇ ਇਸ ਮਹਾਨ ਦਿਹਾੜੇ ਨੂੰ ਹੋਰ ਸ਼ਾਨੋ ਸ਼ੋਕਤ ਨਾਲ ਮਨਾਉਣ ਵਾਸਤੇ ਆਪੋ ਆਪਣੇ ਸੁਝਾਅ ਦਿੱਤੇ ਜਿਹਨਾਂ ਨੂੰ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਵਾਸਤੇ ਸ਼ਾਮਲ ਕੀਤਾ ਗਿਆ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜਦੋਂ ਮੁਗਲ ਸਲਤਨਤ ਦੇਸ਼ ਵਿਚ ਜ਼ੁਲਮ ਢਾਹ ਰਹੀ ਸੀ, ਉਸ ਵੇਲੇ 1783 ਵਿਚ ਬਾਬਾ ਬਘੇਲ ਸਿੰਘ ਜੀ, ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਤੇ ਬਾਬਾ ਜੱਸਾ ਸਿੰਘ ਜੀ ਰਾਮਗੜ੍ਹੀਆ , ਬਾਬਾ ਤਾਰਾ ਸਿੰਘ ਜੀ ਘੇਬਾ, ਸਰਦਾਰ ਮਹਾਂ ਸਿੰਘ ਸ਼ੁੱਕਰਚਕੀਆ ਦੀ ਅਗਵਾਈ ਵਾਲੀ ਖਾਲਸਾ ਫੌਜ ਨੇ ਸਿਰਫ ਦਿੱਲੀ ਹੀ ਫਤਿਹ ਨਹੀਂ ਕੀਤੀ ਬਲਕਿ ਹੋਰ ਬਹੁਤ ਸਾਰੀਆਂ ਜੰਗਾਂ ਵਿਚ ਦੁਸ਼ਮਣਾਂ ਨੂੰ ਕਰਾਰੀ ਹਾਰ ਦਿੱਤੀ ਸੀ।
ਉਹਨਾਂ ਕਿਹਾ ਕਿ ਆਪਣੇ ਇਤਿਹਾਸ ਨੁੰ ਉਜਾਗਰ ਕਰਨਾ ਤੇ ਸੰਭਾਲਣਾ ਤੇ ਆਪਣੀ ਅਗਲੀ ਪਨੀਰੀ ਨੌਜਵਾਨ ਬੱਚਿਆਂ ਤੱਕ ਪਹੁੰਚਾਉਣਾ, ਇਹ ਮੌਕੇ ਦੀਆਂ ਸੰਸਥਾਵਾਂ ਦੇ ਪ੍ਰਬੰਧਕਾਂ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਸਾਡੀ ਸਾਰੀ ਟੀਮ ਨੇ ਇਹ ਇਤਿਹਾਸ ਜਿਹੜਾ ਕੇਵਲ ਕਿਤਾਬਾਂ ਦਾ ਹਿੱਸਾ ਬਣ ਕੇ ਰਹਿ ਗਿਆ ਸੀ, ਉਸਨੂੰ ਲੋਕਾਂ ਸਾਹਮਣੇ ਲਿਆਂਦਾ ਤੇ ਦਿੱਲੀ ਵਿਚ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਮਨਾਉਣਾ ਸ਼ੁਰੂ ਕੀਤਾ। ਉਹਨਾਂ ਕਿਹਾ ਕਿ ਸਾਡੀ ਕਮੇਟੀ ਨੇ ਹੀ ਬਾਬਾ ਬਘੇਲ ਸਿੰਘ ਜੀ, ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਲਗਵਾਏ।
ਉਹਨਾਂ ਕਿਹਾ ਕਿ ਦੋ ਸਾਲ ਕਰੋਨਾ ਕਾਰਨ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਨਹੀਂ ਹੋ ਸਕਿਆ ਤੇ ਪਿਛਲੇ ਸਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਲਾਲ ਕਿਲ੍ਹੇ ’ਤੇ ਮਨਾਇਆ ਗਿਆ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕੇਂਦਰ ਸਰਕਾਰ ਤੇ ਦੇਸ਼ ਦੀਆਂ ਵੱਖ-ਵੱਖ ਸਰਕਾਰਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ।

ਉਹਨਾਂ ਕਿਹਾ ਕਿ ਇਸ ਸਾਲ ਦਿੱਲੀ ਫਤਿਹ ਦਿਵਸ ਮਨਾਉਣ ਲਈ ਚਾਰ ਰੋਜ਼ਾ ਪ੍ਰੋਗਰਾਮ ਉਲੀਕਿਆਗਿਆ ਹੈ ਤੇ ਇਸ ਸਾਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਇਹ ਪ੍ਰੋਗਰਾਮ ਸਮਰਪਿਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ 6 ਅਪ੍ਰੈਲ ਨੂੰ ਸਵੇਰੇ 9.00 ਵਜੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰ ਕੇ ਇਹ ਨਗਰ ਕੀਰਤਨ ਰਵਾਨਾ ਹੋਵੇਗਾ। ਇਸ ਵਿਚ ਬਾਬਾ ਜੱਸਾ ਸਿੰਘ ਜੀ ਰਾਮਗੜ੍ਹੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸ਼ਸ਼ਤਰਤੇ ਹੋਰ ਨਿਸ਼ਾਨੀਆਂ ਵੀ ਬੱਸ ਵਿਚ ਸ਼ਾਮਲ ਕੀਤੀਆਂ ਜਾਣਗੀਆਂ ਤਾਂ ਜੋ ਸੰਗਤਾਂ ਉਹਨਾਂ ਦੇ ਦਰਸ਼ਨ ਕਰ ਸਕਣ। ਨਗਰ ਕੀਰਤਨ ਵਿਚ ਨਿਹੰਗ ਸਿੰਘ ਜਥੇਬੰਦੀਆਂ, ਗੱਤਕਾ ਪਾਰਟੀਆਂ ਤੇ ਪੰਥ ਦੀਆਂ ਹੋਰ ਸੰਪਰਦਾਵਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਇਹ ਨਗਰ ਕੀਰਤਨ 6 ਅਪ੍ਰੈਲ ਦੀ ਸ਼ਾਮ ਨੂੰ ਅੰਬਾਲਾ ਵਿਖੇ ਗੁਰਦੁਆਰਾ ਮੰਜੀ ਸਾਹਿਬ ਵਿਚ ਪੜਾਅ ਕਰੇਗਾ ਤੇ 7 ਅਪ੍ਰੈਲ ਨੂੰ ਕੌਮੀ ਰਾਜਧਾਨੀ ਵਿਚ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆ ਕੇ ਸਮਾਪਤ ਹੋਵੇਗਾ।
ਉਹਨਾਂ ਦੱਸਿਆ ਕਿ 8 ਅਪ੍ਰੈਲ ਦੀ ਸ਼ਾਮ ਨੂੰ ਦੀਵਾਨ ਅਤੇ ਕੀਰਤਨ ਦਰਬਾਰ ਹੋਵੇਗਾ ਅਤੇ 9 ਅਪ੍ਰੈਲ ਨੂੰ ਜਰਨੈਲੀ ਖਾਲਸਾ ਮਾਰਚ ਸਜਾਇਆ ਜਾਵੇਗਾ ਜਿਸ ਵਿਚ ਨਿਹੰਗ ਸਿੰਘਾਂ ਦੀਆਂ ਟੀਮਾਂ, ਗੱਤਕਾ ਟੀਮਾਂ, ਵੱਖ-ਵੱਖ ਸੰਪਰਦਾਵਾਂ ਦੇ ਨੁਮਾਇੰਦੇ, ਰਾਗੀ, ਢਾਡੀ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਲਾਲ ਕਿਲ੍ਹੇ ਵੱਲ ਖਾਲਸਾ ਮਾਰਚ ਕੱਢਣਗੇ। ਇਹਨਾਂ ਸਮਾਗਮਾਂ ਤਹਿਤ ਬਾਬਾ ਜੱਸਾ ਸਿੰਘ ਜੀ ਰਾਮਗੜ੍ਹੀਆ ਤੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਜੀਵਨ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਵੇਗਾ।
ਉਹਨਾਂ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਵਿਚ ਸੰਗਤਾਂ ਦੀ ਸ਼ਮੂਲੀਅਤ ਲਈ ਬੱਸਾਂ ਤੇਹੋਰ ਸਾਧਨਾਂ ਦਾ ਪ੍ਰਬੰਧ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਉਪਲਬਧ ਕਰਵਾਇਆ ਜਾਵੇਗਾ। ਉਹਨਾਂ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਤੇ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤਾਂ ਨੂੰ ਇਹਨਾਂ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਸਾਡੀ ਨੌਜਵਾਨ ਪੀੜੀ ਆਪਣੇ ਅਮੀਰ ਪੁਰਾਤਨ ਵਿਰਸੇ ਤੇ ਗੌਰਵਮਈ ਇਤਿਹਾਸ ਤੋਂ ਜਾਣੂ ਹੋ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਸ਼ਾਮਲ ਸਨ।

The post ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਦਿੱਲੀ ਫਤਿਹ ਦਿਵਸ ਵੱਡੀ ਪੱਧਰ ’ਤੇ ਮਨਾਉਣ ਲਈ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਤੇ ਇਸਤਰੀ ਸਤਿਸੰਗ ਦੀਆਂ ਮੈਂਬਰਾਂ ਨਾਲ ਵਿਸ਼ਾਲ ਮੀਟਿੰਗ appeared first on Welcome Punjab News.
source https://welcomepunjab.in/delhi-gurdwara-committee-vall/