ਪਿੰਡ ਖਟਕੜ ਕਲਾਂ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

ਸੀਐਮ ਮਾਨ ਦੀ ਆਮਦ ਤੋਂ ਪਹਿਲਾਂ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਤੋਂ ਪਹਿਲਾਂ 22 ਮਾਰਚ ਨੂੰ ਸੀਐਮ ਮਾਨ ਨੇ ਅਜਾਇਬ ਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਵੀ ਕੀਤਾ ਸੀ।

ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਵੀ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

The post ਪਿੰਡ ਖਟਕੜ ਕਲਾਂ ਪਹੁੰਚੇ CM ਮਾਨ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ appeared first on Welcome Punjab News.



source https://welcomepunjab.in/village-khatkar-kalan-pahunche-cm-hon/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top