CM ਮਾਨ ਅੱਜ ਪਹੁੰਚਣਗੇ ਜਲੰਧਰ, ਵੇਰਕਾ ‘ਚ ਨਵੇਂ ਪਲਾਂਟ ਦਾ ਕਰਨਗੇ ਉਦਘਾਟਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਭਗਵੰਤ ਮਾਨ ਅੱਜ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਵਿੱਚ ਲੱਗੇ ਨਵੇਂ ਆਟੋਮੈਟਿਕ ਪਲਾਂਟ ਵਿੱਚ ਮਸ਼ੀਨਰੀ ਦਾ ਉਦਘਾਟਨ ਕਰਨਗੇ। ਸੂਚਨਾ ਮੁਤਾਬਕ ਉਹ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਪਾਰਟੀ ਦੇ ਵਿਧਾਇਕਾਂ ਤੇ ਵਰਕਰਾਂ ਨਾਲ ਮੀਟਿੰਗ ਵੀ ਕਰਨਗੇ। ਇਸ ਦੇ ਨਾਲ ਹੀ CM ਮਾਨ ਜ਼ਿਮਨੀ ਚੋਣ ਬਾਰੇ ਫੀਡਬੈਕ ਵੀ ਲੈਣਗੇ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਲੰਧਰ ਫੇਰੀ ਦੌਰਾਨ ਵੇਰਕਾ ‘ਚ ਨਵੇਂ ਪਲਾਂਟ ਦਾ ਉਦਘਾਟਨ ਕਰਨ ਦੇ ਨਾਲ ਵਿਰੋਧੀ ਪਾਰਟੀਆਂ ਦੇ ਭੰਗ ਹੋਏ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨਗੇ। ਦੱਸ ਦੇਈਏ ਸਾਬਕਾ ਬੀਤੇ ਦਿਨੀਂ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਹਨ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।

ਜਗਬੀਰ ਸਿੰਘ ਬਰਾੜ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਆਪ ਆਦਮੀ ਪਾਰਟੀ ਨੂੰ ਜਲੰਧਰ ਉਪ ਚੋਣ ‘ਚ ਫਾਇਦਾ ਹੋ ਸਕਦਾ ਹੈ। ਇਸ ਤੋਂ ਬਾਅਦ ਕਈ ਹੋਰ ਅਕਾਲੀ ਅਤੇ ਕਾਂਗਰਸੀ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਜਲੰਧਰ ਦੀਆਂ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ।

The post CM ਮਾਨ ਅੱਜ ਪਹੁੰਚਣਗੇ ਜਲੰਧਰ, ਵੇਰਕਾ ‘ਚ ਨਵੇਂ ਪਲਾਂਟ ਦਾ ਕਰਨਗੇ ਉਦਘਾਟਨ appeared first on Welcome Punjab News.



source https://welcomepunjab.in/cm-man-will-arrive-jalandhar-way/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top