ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ। ਬੱਸ ਵਿੱਚ ਸਾਈਡ ’ਤੇ ਬੈਠੀਆਂ ਸਵਾਰੀਆਂ ਵੀ ਗੰਭੀਰ ਜ਼ਖ਼ਮੀ ਹੋ ਗਈਆਂ। ਸਾਰੇ ਜ਼ਖਮੀਆਂ ਨੂੰ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਦਕਿ ਟਰੈਕਟਰ ਦੇ ਪਰਖੱਚੇ ਉੱਡ ਗਏ।
ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਦੇਰ ਰਾਤ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਗਹੋੜ ਨੇੜੇ ਵਾਪਰੀ। ਚਸ਼ਮਦੀਦਾਂ ਮੁਤਾਬਕ ਬੱਸ ਲੁਧਿਆਣਾ ਤੋਂ ਬਠਿੰਡਾ ਵੱਲ ਜਾ ਰਹੀ ਸੀ। ਉਦੋਂ ਮੁੱਲਾਂਪੁਰ ਪਿੰਡ ਤੋਂ ਇੱਕ ਟਰੈਕਟਰ-ਟਰਾਲੀ ਗਲਤ ਸਾਈਡ ਤੋਂ ਆ ਗਈ। ਇਸ ਤੋਂ ਪਹਿਲਾਂ ਕਿ ਬੱਸ ਡਰਾਈਵਰ ਆਪਣੇ ਆਪ ‘ਤੇ ਕਾਬੂ ਪਾਉਂਦਾ, ਦੋਵਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਰੌਲਾ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਇਸ ਦੇ ਨਾਲ ਹੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਹਾਦਸੇ ਦੀ ਜਾਣਕਾਰੀ ਦਿੰਦਿਆਂ ASI ਹਮੀਰ ਸਿੰਘ ਨੇ ਦੱਸਿਆ ਕਿ ਟਰੈਕਟਰ-ਟਰਾਲੀ ‘ਤੇ ਦੋ ਵਿਅਕਤੀ ਸਵਾਰ ਸਨ। ਦੋਵੇਂ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ‘ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਜ਼ਖਮੀ ਹੋਏ ਛੋਟੇ ਬੱਚੇ ਅਤੇ ਔਰਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
The post ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਟੱਕਰ, ਹਾਦਸੇ ‘ਚ 12 ਲੋਕ ਜ਼ਖਮੀ appeared first on Welcome Punjab News.
source https://welcomepunjab.in/full-of-riders-in-punjab/