ਐਮਸੀ ਗੁਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ ਨਾਲ ‘ਆਪ’ ਵਿੱਚ ਸ਼ਾਮਲ

0

ਜਲੰਧਰ (ਵਿੱਕੀ ਸੂਰੀ) : ਆਮ ਆਦਮੀ ਪਾਰਟੀ ਨੂੰ ਸੋਮਵਾਰ ਨੂੰ ਜਲੰਧਰ ਵਿੱਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਐਮਸੀ ਹਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਐਸਸੀ ਵਿਭਾਗ ਪੰਜਾਬ ਦੇ ਡਾਇਰੈਕਟਰ ਅਸ਼ੋਕ ਬਰਾੜ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਦੇ ਚਾਹਵਾਨ ਹਰ ਵਰਗ ਦੇ ਲੋਕ ‘ਆਪ’ ‘ਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇੱਕ ਇਮਾਨਦਾਰ ਪਾਰਟੀ ਹਾਂ ਪੰਜਾਬ ਅਤੇ ਪੰਜਾਬੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਹਰ ਪੰਜਾਬੀ ਅਤੇ ਪੰਜਾਬੀ ਪੱਖੀ ਆਗੂ ਦਾ ਸਾਡੇ ਨਾਲ ਜੁੜਨ ਅਤੇ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਸਵਾਗਤ ਹੈ।

ਮਾਨ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਰਹੇ ਹਨ ਕਿਉਂਕਿ ਉਨ੍ਹਾਂ ਪਿਛਲੇ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਿਆ ਹੈ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ‘ਚ ਭਰੋਸਾ ਹੈ ਕਿ ਸੰਸਦ ਵਿੱਚ ਉਨ੍ਹਾਂ ਦਾ ਇਮਾਨਦਾਰ ਨੁਮਾਇੰਦਾ ਹੋਵੇਗਾ।

‘ਆਪ’ ਦੇ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਦੇ ਘਰ-ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਵੱਡੇ ਫਰਕ ਨਾਲ ਜਿੱਤਣਗੇ।

The post ਐਮਸੀ ਗੁਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ ਨਾਲ ‘ਆਪ’ ਵਿੱਚ ਸ਼ਾਮਲ appeared first on Welcome Punjab News.



source https://welcomepunjab.in/mc-gursharan-kaur-happy-self/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top