ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਵੱਡਾ ਹਾਦਸਾ ਵਾਪਰ ਗਿਆ। ਫੌਜ ਦੀ ਗੱਡੀ ਨੂੰ ਅੱਗ ਲੱਗਣ ਕਾਰਨ ਚਾਰ ਜਵਾਨ ਸ਼ਹੀਦ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਭਟਾਟੂਰੀਆ ਇਲਾਕੇ ‘ਚ ਵਾਪਰਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਭਾਰਤੀ ਫੌਜ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ਨੂੰ ਲੈ ਕੇ ਫੌਜ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਸਾਜ਼ਿਸ਼ ਵੀ ਪ੍ਰਗਟਾਈ ਜਾ ਰਹੀ ਹੈ।
ਹਾਦਸੇ ਦਾ ਪਤਾ ਲੱਗਦੇ ਹੀ ਸਥਾਨਕ ਲੋਕ ਵੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਤੇ ਫੌਜ ਨੂੰ ਵੀ ਸੂਚਿਤ ਕੀਤਾ ਗਿ ਆਹੈ। ਮੌਕੇ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਗੱਡੀ ਨੂੰ ਅੱਗ ਕਿਵੇਂ ਲੱਗੀ, ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
The post ਪੁੰਛ ‘ਚ ਵੱਡਾ ਹਾਦਸਾ, ਫੌਜ ਦੀ ਗੱਡੀ ਨੂੰ ਲੱਗੀ ਅੱਗ, 4 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ appeared first on Welcome Punjab News.
source https://welcomepunjab.in/poonch-ch-big-incident-army-di-g/