ਲੁਧਿਆਣਾ- ਪੰਜਾਬ ਦੇ ਲੁਧਿਆਣਾ ਦੀ ਸੰਘਣੀ ਆਬਾਦੀ ਵਾਲੇ ਗਿਆਸਪੁਰਾ ਇਲਾਕੇ ਵਿੱਚ ਐਤਵਾਰ ਨੂੰ ਇੱਕ ਫੈਕਟਰੀ ਵਿੱਚੋਂ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਬੀਮਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਆਈਏਐਨਐਸ ਨੂੰ ਦੱਸਿਆ, “ਗੈਸ ਲੀਕ ਹੋਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਕਈਆਂ ਨੇ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਕੀਤੀ।”
NDRF ਦੇ ਜਵਾਨ ਮੌਕੇ ‘ਤੇ ਪਹੁੰਚ ਗਏ ਹਨ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਕਰਨ ਵਾਲੇ ਕਰੀਬ 10 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੈਸ ਪੀੜਤਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
The post ਲੁਧਿਆਣਾ ਜ਼ਹਿਰੀਲੀ ਗੈਸ ਲੀਕ ਹੋਣ ਤੇ 9 ਲੋਕਾਂ ਦੀ ਮੌਤ appeared first on Welcome Punjab News.
source https://welcomepunjab.in/gas-leak-ludhiana/