ਨਾਬਾਲਗ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਗਰਭਵਤੀ ਹੋਣ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਉੱਡੇ ਹੋਸ਼

0

ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਦੀ ਰਹਿਣ ਵਾਲੀ ਇਕ 17 ਸਾਲਾ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਨੌਜਵਾਨ ਵੱਲੋਂ 3-4 ਮਹੀਨੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਨਾਬਾਲਗ ਕੁੜੀ ਗਰਭਵਤੀ ਹੋ ਗਈ। ਪੀੜਤਾ ਦੇ ਮਾਤਾ-ਪਿਤਾ ਨੂੰ ਉਸ ਸਮੇਂ ਪਤਾ ਲੱਗਿਆ, ਜਦੋਂ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਸਿਵਲ ਹਸਪਤਾਲ ਲੁਧਿਆਣਾ ਤੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰਨਾ ਪਿਆ। ਨਾਬਾਲਗ ਕੁੜੀ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਚਾਰ ਬੱਚੇ ਹਨ। ਵੱਡੀ ਧੀ 20 ਸਾਲ ਦੀ ਅਤੇ ਛੋਟੀ ਧੀ 17 ਸਾਲ ਦੀ ਹੈ।

ਕੁੱਝ ਦਿਨ ਪਹਿਲਾਂ ਵੱਡੀ ਧੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਛੋਟੀ ਭੈਣ 4 ਮਹੀਨੇ ਦੀ ਗਰਭਵਤੀ ਹੈ। ਉਸ ਨਾਲ ਵਿਕਾਸ ਸ਼ਾਹ ਨਾਮ ਦਾ ਮੁੰਡਾ ਵਿਆਹ ਦਾ ਝਾਂਸਾ ਦੇ ਕੇ ਲਗਾਤਾਰ ਸਰੀਰਕ ਸਬੰਧ ਬਣਾ ਰਿਹਾ ਸੀ। ਇਸ ਤੋਂ ਬਾਅਦ ਪਤੀ-ਪਤਨੀ ਸਮਾਜ ਦੇ ਡਰ ਤੋਂ ਚੁੱਪ ਰਹੇ ਪਰ ਬੀਤੀ 29 ਮਾਰਚ ਨੂੰ ਅਚਾਨਕ 17 ਸਾਲਾ ਕੁੜੀ ਦੀ ਸਿਹਤ ਵਿਗੜ ਗਈ।ਜਿਥੋਂ ਡਾਕਟਰਾਂ ਨੇ ਉਸਦੀ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ। ਇੰਸਪੈਕਟਰ ਨੇ ਦੱਸਿਆ ਕਿ ਪੁਲਸ ਨੇ ਵਿਕਾਸ ਸ਼ਾਹ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

 

The post ਨਾਬਾਲਗ ਕੁੜੀ ਨਾਲ ਬਣਾਉਂਦਾ ਰਿਹਾ ਸਰੀਰਕ ਸਬੰਧ, ਗਰਭਵਤੀ ਹੋਣ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਉੱਡੇ ਹੋਸ਼ appeared first on Welcome Punjab News.



source https://welcomepunjab.in/making-with-a-minor-girl/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top