ਜਲੰਧਰ ਵਿੱਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ

0

ਜਲੰਧਰ (ਵਿੱਕੀ ਸੂਰੀ) : ਚੋਰਾਂ ਦੇ ਹੌਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾਂ ਰਹੇ ਹਨ ਬੀਤੇ ਦਿਨ ਦਾ ਇਕ ਮਾਮਲਾ ਸਾਮਹਣੇ ਆਇਆ ਹੈ ਜਿੱਥੇ ਕਿ ਜਲੰਧਰ ਦੇ ਕੋਟ ਕਿਸ਼ਨ ਚੰਦ ‘ਚ ਸਥਿਤ ਇਕ ਮੋਬਾਈਲ ਦੀ ਦੁਕਾਨ ‘ਚੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਹੋ ਗਈ। ਚੋਰ ਛੱਤ ਰਾਹੀਂ ਗੇਟ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ ਅਤੇ ਕਰੀਬ 4.5 ਲੱਖ ਰੁਪਏ ਦੇ ਮੋਬਾਈਲ ਲੈ ਗਏ। ਇਹ ਸਾਰੀ ਘਟਨਾ ਸੀਸੀਟੀਵੀ ਫੁਟੇਜ ‘ਚ ਕੈਦ ਹੋ ਗਈ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਕਰੀਬ 7 ਤੋਂ 8 ਮਿੰਟ ‘ਚ ਦੋਵੇਂ ਚੋਰ ਦੁਕਾਨ ‘ਤੇ ਹੱਥ ਸਾਫ ਕਰ ਗਏ। ਇਹ ਘਟਨਾ ਐਤਵਾਰ ਸਵੇਰੇ 4 ਵਜੇ ਦੇ ਕਰੀਬ ਵਾਪਰੀ।

ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਰਾਤ ਨੂੰ ਉਹ ਕਰੀਬ ਸਾਢੇ 9 ਵਜੇ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਪਰ ਜਦੋਂ ਉਹ ਸਵੇਰੇ ਕਰੀਬ 11 ਵਜੇ ਦੁਕਾਨ ‘ਤੇ ਪਹੁੰਚਿਆ ਤਾਂ ਸ਼ਟਰ ਖੋਲ੍ਹ ਕੇ ਅੰਦਰ ਦੇਖਿਆ ਤਾਂ ਅੰਦਰ ਦਾ ਨਜ਼ਾਰਾ ਦੇਖ ਕੇ ਉਹ ਪੂਰੀ ਤਰ੍ਹਾਂ ਘਬਰਾ ਗਿਆ ਕਿਉਂਕਿ ਅੰਦਰੋਂ ਮੋਬਾਈਲ ਗਾਇਬ ਸੀ | ਜਿਸ ਦੌਰਾਨ ਉਸ ਨੂੰ ਇੱਥੇ ਕੋਈ ਚੋਰੀ ਹੋਣ ਦਾ ਸ਼ੱਕ ਹੋਣ ‘ਤੇ ਉਹ ਤੁਰੰਤ ਦੁਕਾਨ ਦੀ ਤੀਜੀ ਮੰਜ਼ਿਲ ‘ਤੇ ਗਿਆ ਜਿੱਥੇ ਉਸ ਨੇ ਦੇਖਿਆ ਕਿ ਲੋਹੇ ਦਾ ਗੇਟ ਕੱਟਿਆ ਹੋਇਆ ਸੀ ਅਤੇ ਦੁਕਾਨ ਦੇ ਪਿਛਲੇ ਪਾਸੇ ਪੌੜੀ ਲਗਾਈ ਹੋਈ ਸੀ।ਜਿੱਥੋਂ ਚੋਰ ਦੁਕਾਨ ‘ਚ ਦਾਖਲ ਹੋਏ ਅਤੇ ਦੁਕਾਨ ‘ਚੋਂ ਲੱਖਾਂ ਰੁਪਏ ਦੇ ਮੋਬਾਈਲ ਲੈ ਕੇ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਦੁਕਾਨ ਮਾਲਕ ਵਿਜੇ ਕੁਮਾਰ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ, ਜਿਸ ’ਤੇ ਥਾਣਾ ਤਿੰਨ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਅਤੇ ਫਿੰਗਰ ਪ੍ਰਿੰਟ ਮਾਹਿਰ ਨੂੰ ਬੁਲਾ ਕੇ ਉਥੋਂ ਫਿੰਗਰ ਪ੍ਰਿੰਟ ਵੀ ਲਏ ਗਏ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਜਲੰਧਰ ਵਿੱਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ appeared first on Welcome Punjab News.



source https://welcomepunjab.in/not-stopping-in-jalandhar-2/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top