ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ (ਵਿਪਨ ਮਿੱਤਲ) ਬੇਹੱਦ ਸੁਰੀਲੀ ਆਵਾਜ਼ ਦੀ ਮਾਲਕ ਨੌਜਵਾਨ ਲੋਕ ਗਾਇਕਾ ਹਿਨਾ ਨੇ ਥੋੜੇ ਸਮੇਂ ਵਿੱਚ ਹੀ ਗਾਇਕੀ ਦੇ ਖੇਤਰ ਵਿੱਚ ਆਪਣਾ ਵਧੀਆ ਸਥਾਨ ਬਣਾ ਲਿਆ ਹੈ। ਸੋਸ਼ਲ ਮੀਡੀਆ ’ਤੇ ਹਿਨਾ ਦੇ ਗਾਣੇ ਛਾਏ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਦੀ ਗਿਣਤੀ ਦਿਨੋਂ ਦਿਨ ਵਧਦਾ ਜਾ ਰਹੀ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿਨਾ ਦੀ ਸੁਰੀਲੀ ਆਵਾਜ਼ ਨੂੰ ਕੁਦਰਤੀ ਦੇਣ ਦੱਸਦੇ ਹੋਏ ਉਸ ਦੀ ਗਾਇਕੀ ਦੀ ਸ਼ਲਾਘਾ ਕੀਤੀ ਹੈ। ਮਿਸ਼ਨ ਆਗੂਆਂ ਨੇ ਕਿਹਾ ਹੈ ਕਿ ਉਭਰਦੀ ਲੋਕ ਗਾਇਕਾ ਹਿਨਾ ਭਵਿੱਖ ਵਿੱਚ ਗਾਇਕੀ ਦੇ ਖੇਤਰ ’ਚ ਵੀ ਸ਼ਾਨਦਾਰ ਸਫਲਤਾ ਦੇ ਝੰਡੇ ਗੱਡੇਗੀ। ਮਿਸ਼ਨ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਉਹਨਾਂ ਦੀ ਸੰਸਥਾ ਵੱਲੋਂ ਹਿਨਾ ਦੀ ਹੌਂਸਲਾ ਅਫਜਾਈ ਕੀਤੀ ਜਾਵੇਗੀ। ਮਿਸ਼ਨ ਵੱਲੋਂ ਹੋਣਹਾਰ ਖਿਡਾਰੀ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀ ਸਨਮਾਨ ਸਮਾਰੋਹ ਮੌਕੇ ਹਿਨਾ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਢੋਸੀਵਾਲ ਨੇ ਦੱਸਿਆ ਹੈ ਕਿ ਇਹ ਸਨਮਾਨ ਸਮਾਰੋਹ ਆਉੰਦੀ 30 ਅਪ੍ਰੈਲ ਐਤਵਾਰ ਨੂੰ ਬਾਅਦ ਦੁਪਹਿਰ 4:00 ਵਜੇ ਸਥਾਨਕ ਰੇਲਵੇ ਰੋਡ ਸਥਿਤ ਪਵਨ ਹੋਟਲ ਐਂਡ ਸਵੀਟਸ ਸ਼ਾਪ ਵਿਖੇ ਆਯੋਜਿਤ ਕੀਤਾ ਜਾਵੇਗਾ। ਸਮਾਰੋਹ ਸਬੰਧੀ ਆਖਰੀ ਤਿਆਰੀ ਮੀਟਿੰਗ 29 ਅਪ੍ਰੈਲ ਸ਼ਨੀਵਾਰ ਨੂੰ ਸ਼ਾਮ ਦੇ 5:00 ਵਜੇ ਪਵਨ ਹੋਟਲ ਵਿਖੇ ਹੋਵੇਗੀ ਜਿਸ ਵਿੱਚ ਸਮੂਹ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।
The post ਉਭਰਦੀ ਲੋਕ ਗਾਇਕਾ ਹਿਨਾ ਦੀ ਹੌਂਸਲਾ ਅਫਜਾਈ ਕੀਤੀ ਜਾਵੇਗੀ : ਢੋਸੀਵਾਲ appeared first on Welcome Punjab News.
source https://welcomepunjab.in/budding-folk-singer-hina-di-hau/