ਊਣਤਾਈਆਂ ਵਾਲੇ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ: ਡੀ.ਈ.ਓ. ਖੋਸਾ

0

ਸ੍ਰੀ ਮੁਕਤਸਰ ਸਾਹਿਬ, 06 ਅਪ੍ਰੈਲ (ਵਿਪਨ ਮਿਤੱਲ) ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਆਪਣੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਮਲਕੀਤ ਸਿੰਘ ਖੋਸਾ ਡੀ.ਈ.ਓ. (ਸੈ.ਸਿ.) ਅਤੇ ਪ੍ਰਭਜੋਤ ਕੌਰ ਡੀ.ਈ.ਓ. (ਐਲੀ.) ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਮਿਸ਼ਨ ਦੇ ਮੁੱਖ ਸਲਾਹਕਾਰ ਜਗਦੀਸ਼ ਧਵਾਲ ਅਤੇ ਓ.ਪੀ. ਖਿੱਚੀ ਵੀ ਮੌਜੂਦ ਸਨ। ਜਿਲ੍ਹੇ ਅੰਦਰ ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ ਅਤੇ ਬਲਾਕ ਪ੍ਰਾਈਮਰੀ ਸਿੱਖਿਆ ਅਫਸਰਾਂ ਦੀਆਂ ਖਾਲੀ ਅਸਾਮੀਆਂ ਬਾਰੇ ਗੱਲਬਾਤ ਕਰਨ ਦੌਰਾਨ ਡੀ.ਈ.ਓ. ਐਲੀਮੈਂਟਰੀ ਨੇ ਦੱਸਿਆ ਕਿ ਜਿਲੇ ਅੰਦਰ ਕੇਵਲ ਇੱਕ ਸੈਂਟਰ ਹੈੱਡ ਟੀਚਰ ਦੀ ਪੋਸਟ ਹੀ ਖਾਲੀ ਪਈ ਹੈ, ਬਾਕੀ ਪੋਸਟਾਂ ਕਰੀਬ ਭਰੀਆ ਹੋਈਆਂ ਹਨ। ਬਲਾਕ ਪ੍ਰਾਈਮਰੀ ਸਿੱਖਿਆ ਅਧਿਕਾਰੀਆਂ ਦੀਆਂ ਤਿੰਨ ਪੋਸਟਾਂ ਖਾਲੀ ਹਨ ਜੋ ਸਰਕਾਰ ਵੱਲੋਂ ਭਰੀਆਂ ਜਾਣੀਆਂ ਹਨ। ਮਿਸ਼ਨ ਦੇ ਵਫਦ ਵੱਲੋਂ ਅੱਠਵੀ, ਦਸਵੀਂ ਅਤੇ ਬਾਰਵੀਂ ਦੇ ਪੇਪਰਾਂ ਦੀ ਮਾਰਕਿੰਗ ਕਰ ਰਹੇ ਅਧਿਆਪਕਾਂ ਨੂੰ ਸਪੈਸ਼ਲ ਕਮਾਈ ਛੁੱਟੀ ਦੇਣ ਬਾਰੇ ਮਿਸ਼ਨ ਵੱਲੋਂ ਉਠਾਏ ਨੁਕਤੇ ਸਬੰਧੀ ਡੀ.ਈ.ਓ. ਮਲਕੀਤ ਸਿੰਘ ਖੋਸਾ ਨੇ ਦੱਸਿਆ ਕਿ ਸਰਕਾਰ ਵੱਲੋਂ ਅਜਿਹਾ ਕੋਈ ਨਿਯਮ ਨਹੀਂ ਹੈ। ਮਿਸ਼ਨ ਨੇ ਇਹ ਛੁੱਟੀਆਂ ਦੇਣ ਲਈ ਪੰਜਾਬ ਵਿੱਦਿਆ ਵਿਭਾਗ ਦੇ ਨਾਂ ਇੱਕ ਮੰਗ ਪੱਤਰ ਵੀ ਦਿੱਤਾ। ਡੀ.ਈ.ਓ. ਨੇ ਕਿਹਾ ਕਿ ਨਿਯਮਾ ਅਨੁਸਾਰ ਇਹ ਮੰਗ ਪੱਤਰ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਮਿਸ਼ਨ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੁਲਾਕਾਤ ਦੌਰਾਨ ਡੀ.ਈ.ਓ. ਸ੍ਰ. ਖੋਸਾ ਨੇ ਦੱਸਿਆ ਕਿ ਜਿਲ੍ਹੇ ਅੰਦਰ ਕੁੱਲ 202 ਐਲੀਮੈਂਟਰੀ ਅਤੇ ਸੈਕੰਡਰੀ ਸਕੂਲ ਹਨ। ਵਿੱਦਿਆ ਮੰਤਰੀ ਜੀ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਸਕੂਲਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਚਾਰ ਪ੍ਰਿੰਸੀਪਲਾਂ ’ਤੇ ਅਧਾਰਤ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 91 ਟੀਮਾਂ ਵੀ ਬਣਾਈਆਂ ਗਈਆਂ ਹਨ। ਇਹਨਾਂ ਟੀਮਾਂ ਦੇ ਮੁੱਖੀ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਹਨ। ਟੀਮਾਂ ਦੀ ਰਿਪੋਰਟ ਦੇ ਅਧਾਰ ’ਤੇ ਕਿਸੇ ਤਰ੍ਹਾਂ ਦੀ ਵੀ ਊਣਤਾਈ ਪਾਏ ਜਾਣ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਜਿਲ੍ਹੇ ਅੰਦਰ ਦੋ ਪ੍ਰਾਈਵੇਟ ਸਕੂਲਾਂ ਨੇ ਸਕੂਲ ਬੰਦ ਕਰਕੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਮੁਲਾਕਾਤ ਦੌਰਾਨ ਪ੍ਰਧਾਨ ਢੋਸੀਵਾਲ ਨੇ ਜਿਲ੍ਹਾ ਸਿੱਖਿਆ ਅਫਸਰ ਤੋਂ ਮੰਗ ਕੀਤੀ ਹੈ ਕਿ ਥੋੜ੍ਹੀ ਬਹੁਤ ਊਣਤਾਈ ਜਾਂ ਘਾਟ ਵਾਲੇ ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ ਕਰਨ ਦੀ ਬਜਾਏ ਉਨ੍ਹਾਂ ਨੂੰ ਥੋੜ੍ਹੇ ਟਾਈਮ ਤੇ ਨਿਸ਼ਚਤ ਸਮੇਂ ਅੰਦਰ ਸਬੰਧਤ ਤਰੁੱਟੀ ਦੂਰ ਕਰਨ ਦੀ ਛੋਟ ਦਿੱਤੀ ਜਾਵੇ ਤਾਂ ਜੋ ਅਜਿਹੇ ਸਕੂਲ ਮਾਲਕਾਂ ਅਤੇ ਸੰਚਾਲਕਾਂ ਦਾ ਆਰਥਿਕ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਦੀ ਪੜਤਾਲ ਦੌਰਾਨ ਸਰਕਾਰੀ ਨਿਯਮਾਂ ਅਤੇ ਮਾਪਦੰਡਾਂ ’ਤੇ ਪੂਰੇ ਉਤਰਨ ਵਾਲੇ ਕਿਸੇ ਵੀ ਸਕੂਲ ਨਾਲ ਕੋਈ ਜਿਆਦਤੀ ਨਹੀਂ ਹੋਣੀ ਚਾਹੀਦੀ ਅਤੇ ਇਹਨਾਂ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਮੁਲਾਕਾਤ ਦੌਰਾਨ ਡੀ.ਈ.ਓ. ਖੋਸਾ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਦੀ ਅਪੀਲ ਵੀ ਕੀਤੀ।

The post ਊਣਤਾਈਆਂ ਵਾਲੇ ਸਕੂਲਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ: ਡੀ.ਈ.ਓ. ਖੋਸਾ appeared first on Welcome Punjab News.



source https://welcomepunjab.in/against-disadvantaged-schools/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top