ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਸੁਖਵਿੰਦਰ ਕੁਮਾਰ ਸੁੱਖੀ ਨਵਾਂਸ਼ਹਿਰ ਦੇ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ। ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਅਕਾਲੀ ਦਲ-ਬਸਪਾ ਦੀ ਪ੍ਰੈੱਸ ਕਾਨਫਰੰਸ ਮੌਕੇ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ-ਬਸਪਾ ਲੀਡਰਸ਼ਿਪ ਮੌਜੂਦ ਰਹੀ।
The post ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਐਲਾਨਿਆ ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ appeared first on Welcome Punjab News.
source https://welcomepunjab.in/shiromani-akali-dal-bsp-ne/