ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ : ਢੋਸੀਵਾਲ

0

ਸ੍ਰੀ ਮੁਕਤਸਰ ਸਾਹਿਬ, (ਵਿਪਨ ਮਿੱਤਲ) ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਮਿਸ਼ਨ ਅੱਜ ਸ਼ੋਕ ਮੀਟਿੰਗ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਮਿਸ਼ਨ ਦੇ ਚੇਅਰਮੈਨ ਇੰਜ. ਅਸ਼ੋਕ ਕੁਮਾਰ ਭਾਰਤੀ, ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ, ਉਪ ਪ੍ਰਧਾਨ ਡਾ. ਸੁਰਿੰਦਰ ਗਿਰਧਰ, ਚੌ. ਬਲਬੀਰ ਸਿੰਘ, ਓ.ਪੀ. ਖਿੱਚੀ, ਜਨਰਲ ਸਕੱਤਰ ਡਾ. ਜਸਵਿੰਦਰ ਸਿੰਘ, ਗੁਰਪਾਲ ਪਾਲੀ, ਗੁਰਚਰਨ ਸਿੰਘ ਟੌਹੜਾ, ਇਸਤਰੀ ਆਗੂ ਛਿੰਦਰ ਕੌਰ ਧਾਲੀਵਾਲ, ਨਰਿੰਦਰ ਕਾਕਾ ਫੋਟੋ ਗ੍ਰਾਫਰ ਤੋਂ ਇਲਾਵਾ ਟਾਂਕ ਕਸ਼ਤਰੀ ਸਭਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਤੱਗੜ ਅਤੇ ਗ੍ਰੰਥੀ ਰਸ਼ਪਾਲ ਸਿੰਘ ਬਾਵਾ ਆਦਿ ਸ਼ਾਮਿਲ ਸਨ। ਸ਼ੋਕ ਸਭਾ ਦੌਰਾਨ ਸਵ. ਬਾਦਲ ਦੇ ਚਿੱਤਰ ਨੂੰ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਢੋਸੀਵਾਲ ਨੇ ਕਿਹਾ ਕਿ ਸ੍ਰ. ਬਾਦਲ ਨੇ ਪੰਜ ਵਾਰ ਸੂਬੇ ਦਾ ਮੁੱਖ ਮੰਤਰੀ ਬਣ ਕੇ ਜਿੱਥੇ ਜਿਲ੍ਹੇ ਦਾ ਮਾਣ ਵਧਾਇਆ, ਉਥੇ ਸੂਬੇ ਨੂੰ ਤਰੱਕੀ ਦੇ ਸਿਖਰਾਂ ’ਤੇ ਵੀ ਪਹੁੰਚਾਇਆ। ਦੇਸ਼ ਦੇ ਸਾਰੇ ਸਿਆਸਤਦਾਨਾਂ ਵਿੱਚ ਸ੍ਰ. ਬਾਦਲ ਦਾ ਕੱਦ ਬਹੁਤ ਉੱਚਾ ਸੀ। ਉਨ੍ਹਾਂ ਨੂੰ ਰਾਜਨੀਤੀ ਦਾ ਇਨਸਾਈਕਲੋਪੀਡੀਆ ਵੀ ਕਿਹਾ ਜਾਂਦਾ ਹੈ। ਆਪਣੇ ਸੰਬੋਧਨ ਵਿੱਚ ਸੀਨੀਅਰ ਮੀਤ ਪ੍ਰਧਾਨ ਸ੍ਰ. ਰੱਖਰਾ ਨੇ ਬਾਦਲ ਨੂੰ ਰਾਜਨੀਤੀ ਦਾ ਧਰੂ ਤਾਰਾ ਕਰਾਰ ਦਿੱਤਾ। ਇਸ ਤੋਂ ਇਲਾਵਾ ਮਿਸ਼ਨ ਦੇ ਹੋਰਨਾਂ ਬੁਲਾਰਿਆਂ ਨੇ ਵੀ ਬਾਦਲ ਦੀ ਪੰਜਾਬ ਅਤੇ ਰਾਜਨੀਤੀ ਨੂੰ ਦੇਣ ਬਾਰੇ ਪੁਰਜੋਰ ਸ਼ਬਦਾਂ ਵਿੱਚ ਪ੍ਰਸ਼ੰਸਾ ਕੀਤੀ।

The post ਮੁਕਤਸਰ ਵਿਕਾਸ ਮਿਸ਼ਨ ਵੱਲੋਂ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ : ਢੋਸੀਵਾਲ appeared first on Welcome Punjab News.



source https://welcomepunjab.in/muktsar-development-mission-by/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top