ਜਲੰਧਰ (ਨਵੀਨ ਪੁਰੀ)-ਲੋਕ ਇਨਸਾਫ ਪਾਰਟੀ ਦੇ ਬੈਂਸ ਬ੍ਰਦਰਜ਼ ਨੂੰ ਲੈ ਕੇ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਲੋਕ ਇਨਸਾਫ ਪਾਰਟੀ ਲੁਧਿਆਣਾ ਤੋਂ ਬੈਂਸ ਬ੍ਰਦਰਜ਼ ਦੇ ਸਿਮਰਨਜੀਤ ਸਿੰਘ ਬੈਂਸ ਆਪਣੇ ਵਰਕਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਇੱਥੇ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਹੁਣ ਖਬਰਾਂ ਆ ਰਹੀਆਂ ਹਨ ਕਿ ਬੈਂਸ ਬ੍ਰਦਰਜ਼ ਦੇ ਸਿਮਰਨਜੀਤ ਸਿੰਘ ਬੈਂਸ ਆਪਣੇ ਵਰਕਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਅਤੇ ਭਾਜਪਾ ਨੂੰਸਮਰਥਨ ਦਿੱਤਾ ਗਿਆ ਹੈ।
ਸਿਮਰਨਜੀਤ ਸਿੰਘ ਮਾਨ ਨਾਲ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸਿਮਰਜੀਤ ਸਿੰਘ ਬੈਂਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ‘ਤੇ ਅਕਾਲੀ ਦਲ ‘ਚ ਕਈ ਦੋਸ਼ ਲੱਗੇ ਸਨ। ਦਫ਼ਤਰ ਵਿੱਚ ਦਾਖ਼ਲ ਹੋ ਕੇ ਤਹਿਸੀਲਦਾਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਬੈਂਸ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਅਕਾਲੀ ਦਲ ਵੱਲੋਂ ਚੋਣ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਪਾਰਟੀ ਛੱਡ ਦਿੱਤੀ ਸੀ।
ਬਾਅਦ ਵਿੱਚ ਸਿਮਰਨਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਜ਼ਾਦ ਚੋਣ ਲੜੀ ਅਤੇ ਜਿੱਤੇ। ਬੈਂਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨਸਾਫ ਪਾਰਟੀ ਬਣਾਈ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਵੀ ਕੀਤਾ, ਪਰ ਉਹ ਆਪਣੀਆਂ ਸਿਰਫ਼ ਦੋ ਸੀਟਾਂ ਹੀ ਬਚਾ ਸਕੇ। ਇਸ ਵਾਰ ਉਹ 2022 ਦੀ ਚੋਣ ਇਕੱਲੇ ਲੜੇ, ਪਰ ਝਾੜੂ ਦੀ ਲਹਿਰ ਦਾ ਸਾਹਮਣਾ ਨਾ ਕਰ ਸਕੇ ਅਤੇ ਸਾਰੀਆਂ ਸੀਟਾਂ ਹਾਰ ਗਏ।
The post ਸਿਮਰਨਜੀਤ ਸਿੰਘ ਬੈਂਸ ਵੀ ਹੋ ਗਏ ਮੋਦੀ ਦੇ appeared first on Welcome Punjab News.
source https://welcomepunjab.in/simrahjit-singh-bains-joins-bjp/