ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ

0

ਪੰਜਾਬ ਦੇ ਲੁਧਿਆਣਾ ਦੀ ਸਮਰਾਲਾ ਸਬ-ਡਵੀਜ਼ਨ ਦੇ ਪਿੰਡ ਕੋਟਲਾ ‘ਤੋਂ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਕੋਟਲਾ ‘ਚ ਨਸ਼ੇੜੀ ਪਿਓ ਨੇ ਆਪਣੇ 12ਵੀਂ ਜਮਾਤ ‘ਚ ਪੜ੍ਹਦੇ ਬੇਟੇ ਅਤੇ ਪਤਨੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਮਗਰੋਂ ਉਹ ਆਪਣੇ ਨਾਲ ਇਕ ਲੜਕੇ ਨੂੰ ਲੈ ਕੇ ਭੱਜ ਗਿਆ। ਦੋਵਾਂ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜ਼ਖਮੀ ਔਰਤ ਜਸਵਿੰਦਰ ਕੌਰ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਹਰਜੀਤ ਸਿੰਘ ਨਸ਼ੇ ਦਾ ਆਦੀ ਹੈ ਅਤੇ ਉਸ ਦੀ ਭੈਣ ਨਾਲ ਸ਼ਰਾਬ ਪੀ ਕੇ ਅਕਸਰ ਝਗੜਾ ਕਰਦਾ ਰਹਿੰਦਾ ਸੀ। ਅੱਜ ਸਵੇਰੇ 5 ਵਜੇ ਉਹ ਨਸ਼ੇ ਦੀ ਹਾਲਤ ਵਿੱਚ ਆਇਆ ਅਤੇ ਘਰ ਆਉਂਦਿਆਂ ਹੀ ਉਸ ਨੇ ਤਸ਼ੱਦਦ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪਹਿਲਾਂ ਆਪਣੇ 17 ਸਾਲਾ ਬੇਟੇ ਲਵਪ੍ਰੀਤ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਲਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਜਦੋਂ ਉਸ ਦੀ ਮਾਂ ਜਸਵਿੰਦਰ ਕੌਰ ਨੇ ਬੇਟੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਰਜੀਤ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ।ਇਸ ਘਟਨਾ ਦੌਰਾਨ ਜਦੋਂ ਰੌਲਾ ਸੁਣ ਕੇ ਆਲੇ-ਦੁਆਲੇ ਦੇ ਲੋਕ ਮੌਕੇ ‘ਤੇ ਪਹੁੰਚੇ ਤਾਂ ਦੋਸ਼ੀ ਆਪਣੇ ਛੋਟੇ ਲੜਕੇ ਜੋਤ ਸਿੰਘ ਨੂੰ ਲੈ ਕੇ ਫਰਾਰ ਹੋ ਗਿਆ। ਇਸ ਤੋਂ ਬਾਅਦ ਲੋਕਾਂ ਨੇ ਜ਼ਖਮੀ ਮਾਂ-ਪੁੱਤ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ।ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਏ ਹੈ। ਇਸ ਦੇ ਨਾਲ ਹੀ ਫਰਾਰ ਦੋਸ਼ੀ ਹਰਜੀਤ ਸਿੰਘ ਦੀ ਭਲਾ ਕੀਤੀ ਜਾ ਰਹੀ ਹੈ।

The post ਲੁਧਿਆਣਾ ‘ਚ ਨਸ਼ੇੜੀ ਪਿਓ ਦਾ ਕਾਰਾ, ਤੇਜ਼ਧਾਰ ਹਥਿਆਰ ਨਾਲ ਪਤਨੀ-ਪੁੱਤ ‘ਤੇ ਕੀਤਾ ਹਮਲਾ appeared first on Welcome Punjab News.



source https://welcomepunjab.in/drug-addict-fathers-case-in-ludhiana/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top