ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਆਯੋਜਿਤ ਕੀਤੀ ਗਈ : ਢੋਸੀਵਾਲ

0

ਸ੍ਰੀ ਮੁਕਤਸਰ ਸਾਹਿਬ, (ਵਿਪਨ ਮਿੱਤਲ ) ਪਿਛਲੇ ਲੰਮੇ ਸਮੇਂ ਤੋਂ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਸੰਘਰਸ਼ਸ਼ੀਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਿਲਾ ਇਕਾਈ ਵੱਲੋਂ ਭਰਵੀਂ ਮਾਸਿਕ ਮੀਟਿੰਗ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਜਿਲ੍ਹਾ ਨਵੇਂ ਚੁਣੇ ਗਏ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕੀਤੀ। ਜਦੋਂ ਕਿ ਪ੍ਰਧਾਨਗੀ ਮੰਡਲ ਵਿੱਚ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਹਰਦੇਵ ਸਿੰਘ, ਪੰਜਾਬ ਰੋਡਵੇਜ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ ਅਤੇ ਸਥਾਨਕ ਜਨ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਗੁਰਬਚਨ ਸਿੰਘ ਸ਼ਾਮਿਲ ਸਨ। ਸਟੇਜ ਸਕੱਤਰ ਦੀ ਕਾਰਵਾਈ ਨਵੇਂ ਚੁਣੇ ਗਏ ਜਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਬਾਖੂਬੀ ਨਿਭਾਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਿਲ੍ਹਾ ਕਾਰਜਕਾਰਨੀ ਦਾ ਵਿਸਥਾਰ ਕਰਕੇ ਕੁਝ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ। ਮੀਟਿੰਗ ਦੌਰਾਨ ਸੁਰਿੰਦਰ ਸ਼ਰਮਾ, ਬੀਰਬਲ ਸ਼ਰਮਾ ਅਤੇ ਨਛੱਤਰ ਸਿੰਘ ਨੂਰ ਬਕਾਇਦਾ ਤੌਰ ’ਤੇ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ, ਜਿਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਸੁਖਬੰਸ ਸਿੰਘ ਚਾਹਲ, ਸੁਰਿੰਦਰਜੀਤ, ਕੁਲਵੰਤ ਸਿੰਘ ਮਾਨ ਅਤੇ ਭੂਪਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ ਅਤੇ ਹਾਰ ਪਾ ਕੇ ਲੰਮੀ ਉਮਰ ਦਾ ਕਾਮਨਾ ਕੀਤੀ। ਮੀਟਿੰਗ ਦੌਰਾਨ ਗੁਰਟੇਕ ਸਿੰਘ ਬਰਾੜ, ਚੌ. ਬਲਬੀਰ ਸਿੰਘ, ਕਾਲਾ ਸਿੰਘ ਬੇਦੀ, ਓਮ. ਪ੍ਰਕਾਸ਼ ਸ਼ਰਮਾ ਆਦਿ ਸਮੇਤ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਪ੍ਰਤੀ ਅਪਣਾਏ ਜਾਣ ਵਾਲੇ ਨਾ ਪੱਖੀ ਰਵੱਈਏ ਦਾ ਪੁਰਜੋਰ ਸ਼ਬਦਾਂ ਵਿੱਚ ਨਿੰਦਾ ਕੀਤੀ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਵਾਈਸ ਚੇਅਰਮੈਨ ਹਰਦੇਵ ਸਿੰਘ ਨੇ ਐਸੋਸੀਏਸ਼ਨ ਦੇ ਨਵੇਂ ਚੁਣੇ ਗਏ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਵਧੀਆ ਕੰਮ ਕਰਨ ਦੀ ਕਾਮਨਾ ਕੀਤੀ। ਮੁੱਖ ਰੂਪ ਵਿੱਚ ਆਪਣੇ ਸੰਬੋਧਨ ਵਿੱਚ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਨੇਕ ਨੀਤੀ ਨਾਲ ਨਿਭਾਉਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਐਸੋਸੀਏਸ਼ਨ ਦਾ ਵਿਸਥਾਰ ਕਰਨ ਅਤੇ ਹੋਰ ਨਵੇਂ ਮੈਂਬਰ ਜੋੜਣ ਲਈ ਜਲਦੀ ਹੀ ਜਿਲ੍ਹੇ ਦਾ ਦੌਰਾ ਕੀਤਾ ਜਾਵੇਗਾ ਅਤੇ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਂਦੀਆਂ ਚੋਣਾਂ ਵਿੱਚ ਉਸਨੂੰ ਇਸਦਾ ਖਾਮਿਆਜਾ ਭੁਗਤਣਾ ਪਵੇਗਾ। ਅੱਜ ਦੀ ਮੀਟਿੰਗ ਦੌਰਾਨ ਕਰਨੈਲ ਸਿੰਘ ਬੇਦੀ, ਬੋਹੜ ਸਿੰਘ ਥਾਂਦੇਵਾਲਾ, ਗੁਰਜੰਟ ਸਿੰਘ, ਸਾਧੂ ਸਿੰਘ, ਅਮਰਜੀਤ ਦਾਬੜਾ, ਯਸ਼ਪਾਲ ਖੁਰਾਣਾ ਅਤੇ ਦਿਆਲ ਚੰਦ ਤੂਰ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਪੈਨਸ਼ਨਰ ਮੌਜੂਦ ਸਨ।

The post ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਆਯੋਜਿਤ ਕੀਤੀ ਗਈ : ਢੋਸੀਵਾਲ appeared first on Welcome Punjab News.



source https://welcomepunjab.in/govt-abaweebwa-akasiimo-assoc/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top