ਜਲੰਧਰ ਵੈਸਟ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

0

ਜਲੰਧਰ- ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜਬੂਤ ਕਰਨਗੇ |

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੁਸ਼ੀਲ ਕੁਮਾਰ ਦੇ ਪਾਰਟੀ ਵਿਚ ਸ਼ਾਮਲ ਹੋਣ ਦਾ ਤਹਿ ਦਿਲੋਂ ਸੁਆਗਤ ਕੀਤਾ। ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੱਖਾਂ-ਕਰੋੜਾਂ ਲੋਕਾਂ ਦੀ ਪਾਰਟੀ ਹੈ। ਅਸੀਂ ਬਦਲੇ ਦੀ ਭਾਵਨਾ ਦੀ ਰਾਜਨੀਤੀ ਨਹੀਂ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਜਲੰਧਰ ਹਲਕੇ ਦੇ ਲੋਕਾਂ ਨੂੰ ਇਹੀ ਕਹਿਣਾ ਚਾਹੁੰਦੇ ਹਾਂ ਕਿ ਅਸੀਂ ਵਿਕਾਸ ਦੀ, ਸਕੂਲਾਂ ਦੀ ਅਤੇ ਸ਼ਹਿਰਾਂ ਨੂੰ ਚਮਕਾਉਣ ਦੀ ਰਾਜਨੀਤੀ ਕਰਾਂਗੇ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੇ ਤਜ਼ਰਬੇ ਦਾ ਇਸਤੇਮਾਲ ਸਾਡੀ ਪਾਰਟੀ ਕਰੇਗੀ ਅਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ।ਇਸ ਮੌਕੇ ਵੇਸਟ ਹਲਕੇ ਦੇ MLA ਸ਼ੀਤਲ ਅਗੂਰਾਲ ਅਤੇ ਸੈਂਟਰ ਹਲਕੇ ਦੇ MLA ਰਮਨ ਅਰੋੜਾ ਵੀ ਸ਼ਾਮਿਲ ਸਨ | ਇਸ ਮੌਕੇ ਅੱਗੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ MLA ਨੇ ਜੇ ਜਨਤਾ ਨੂੰ ਪਰੇਸ਼ਾਨ ਕੀਤਾ ਤਾ ਉਨ੍ਹਾਂ ਨੂੰ ਉਸ ਦਾ ਖਮਿਆਜ਼ਾ ਪੁਗਤਣਾ ਪਵੇਗਾ ਅਤੇ ਪਾਰਟੀ ਕਿਸੇ ਵੀ ਹੱਦ ਤੱਕ ਜਾਂ ਸਕਦੀ ਹੈ । ਅਸੀਂ ਨਫ਼ਰਤ ਅਤੇ ਭੜਕਾਉਣ ਦੇ ਨਾਂ ‘ਤੇ ਕਦੇ ਵੋਟਾਂ ਨਹੀਂ ਮੰਗੀਆਂ ਹਨ। ਅਸੀਂ ਸਿਰਫ਼ ਵਿਕਾਸ ਦੇ ਨਾਂ ‘ਤੇ ਚੋਣ ਲੜਦੇ ਹਾਂ। ਅਸੀਂ ਬਦਲੇ ਦੀ ਭਾਵਨਾ ਦੀ ਰਾਜਨੀਤੀ ਨਹੀਂ ਕਰਦੇ।

The post ਜਲੰਧਰ ਵੈਸਟ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ appeared first on Welcome Punjab News.



source https://welcomepunjab.in/jalandhar-west-halke/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top