ਚੰਡੀਗੜ੍ਹ (ਵਿਪਨ ਮਿੱਤਲ) : ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ 2 ਵਜੇ ਤਕ ਖੁੱਲ੍ਹਣਗੇ। ਸੀਐੱਮ ਮਾਨ ਨੇ ਕਿਹਾ ਕਿ ਮੈਂ ਵੀ ਆਪਣੇ ਦਫ਼ਤਰ ਸਾਢੇ 7 ਵਜੇ ਪਹੁੰਚਾਂਗਾ। ਇਹ ਹੁਕਮ 2 ਮਈ ਤੋਂ 15 ਜੁਲਾਈ ਤਕ ਲਾਗੂ ਰਹਿਣਗੇ।ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ ਕਿਉਂਕਿ ਗਰਮੀ ਹੋਣ ਕਾਰਨ ਸਰਕਾਰੀ ਦਫ਼ਤਰਾਂ ‘ਚ ਕੰਮ ਜਲਦੀ ਹੋਣ ਨਾਲ ਉਹ ਵੀ ਜਲਦੀ ਵਿਹਲੇ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ 2 ਵਜੇ ਸਾਰੇ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ।
The post CM ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ appeared first on Welcome Punjab News.
source https://welcomepunjab.in/cm-maan-da-okusalawo-okunene-2-may-to-s/