ਵਿਆਹਾਂ/ਨਿੱਜੀ ਪ੍ਰੋਗਰਾਮਾਂ ਲਈ ਸ਼ਰਾਬ ਪਰਮਿਟ ਦੇ ਨਾਲ MRP ਲਿਸਟ ਵੀ ਹੋਵੇਗੀ ਜਾਰੀ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਵਾਏਗੀ।

ਇਹ ਜਾਣਕਾਰੀ ਵਿੱਤ ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੰਦਿਆਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਕੁਆਲਿਟੀ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂ ‘ਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਤ ਵਿਅਕਤੀ ਜ਼ਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਵੀ ਖਰੀਦ ਸਕੇਗਾ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਪਰਮਿਟ ਲਈ ਬਿਨੈਕਾਰ ਕੇਵਲ ਨਿੱਜੀ ਮਹਿਮਾਨਾਂ ਨੂੰ ਸ਼ਰਾਬ ਪਰੋਸਣ ਲਈ ਅਧਿਕਾਰਤ ਹੈ ਅਤੇ ਇਹ ਸ਼ਰਾਬ ਕਿਸੇ ਨੂੰ ਵੇਚੀ ਨਹੀਂ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਆਮ ਲੋਕ ਆਪਣੇ ਨਿੱਜੀ ਸਮਾਗਮਾਂ ਲਈ ਵਾਜਬ ਕੀਮਤਾਂ ‘ਤੇ ਸ਼ਰਾਬ ਖਰੀਦ ਸਕਣਗੇ, ਸਗੋਂ ਇਸ ਨਾਲ ਇਹ ਵੀ ਯਕੀਨੀ ਬਣੇਗਾ ਕਿ ਸ਼ਰਾਬ ਦੀ ਖਰੀਦ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਤੋਂ ਹੀ ਕੀਤੀ ਜਾਵੇਗੀ।

 

The post ਵਿਆਹਾਂ/ਨਿੱਜੀ ਪ੍ਰੋਗਰਾਮਾਂ ਲਈ ਸ਼ਰਾਬ ਪਰਮਿਟ ਦੇ ਨਾਲ MRP ਲਿਸਟ ਵੀ ਹੋਵੇਗੀ ਜਾਰੀ appeared first on Welcome Punjab News.



source https://welcomepunjab.in/weddings-personal-programs/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top