ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਦੇ ਨਾਲ ਲੱਗਦੇ ਮਾਧੋਪੁਰ ਵਿੱਚ ਐਤਵਾਰ ਰਾਤ ਨੂੰ ਇੱਕ XUV ਕਾਰ UBDC ਨਹਿਰ ਵਿੱਚ ਡਿੱਗ ਗਈ। ਕਾਰ ‘ਚ 5 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਗਈ ਹੈ। 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਪਠਾਨਕੋਟ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਰ ਨਹਿਰ ‘ਚ ਡਿੱਗਣ ਤੋਂ ਬਾਅਦ 3 ਲੋਕ ਪਾਣੀ ਦੇ ਤੇਜ਼ ਵਹਾਅ ‘ਚ ਵਹਿ ਗਏ, ਜਿਨ੍ਹਾਂ ‘ਚੋਂ ਇਕ ਦੀ ਲਾਸ਼ ਰਾਤ ਨੂੰ ਹੀ ਮਿਲ ਗਈ। ਬਾਕੀ 2 ਲਾਸ਼ਾਂ ਸੋਮਵਾਰ ਸਵੇਰੇ ਮਿਲੀਆਂ। NDRF ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਲਾਸ਼ਾਂ ਨਹਿਰ ‘ਚੋਂ ਬਰਾਮਦ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਪੰਜੇ ਵਿਅਕਤੀ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਪਠਾਨਕੋਟ ਦੇ ਮੁਲਾਜ਼ਮ ਹਨ, ਜੋ ਐਤਵਾਰ ਨੂੰ ਛੁੱਟੀ ਮਨਾਉਣ ਗਏ ਹੋਏ ਸਨ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ DSP ਨੇ ਦੱਸਿਆ ਕਿ ਸੁਰੱਖਿਅਤ ਬਾਹਰ ਕੱਢੇ ਗਏ 2 ਵਿਅਕਤੀਆਂ ਦੇ ਬਿਆਨਾਂ ਦੇ ਆਧਾਰ ‘ਤੇ ਜਿਹੜਾ ਵਿਅਕਤੀ ਕਾਰ ਚਲਾ ਰਿਹਾ ਸੀ ਉਹ ਅਨਟ੍ਰੇਂਡ ਸੀ। ਜਦੋਂ ਉਹ ਨਹਿਰ ਦੇ ਨਾਲ ਮਿਰਜ਼ਾਪੁਰ ਤੋਂ ਵਾਪਸ ਆ ਰਹੇ ਸੀ ਤਾਂ ਕਾਰ ਚਲਾ ਰਹੇ ਵਿਅਕਤੀ ਨੇ ਬ੍ਰੇਕ ਦੀ ਬਜਾਏ ਐਕਸੀਲੇਟਰ ਦਬਾ ਦਿੱਤਾ, ਜਿਸ ਕਾਰਨ ਗੱਡੀ ਨਹਿਰ ਵਿੱਚ ਜਾ ਡਿੱਗੀ।
The post ਪਠਾਨਕੋਟ ‘ਚ ਨਹਿਰ ‘ਚ ਡਿੱਗੀ XUV ਕਾਰ, 3 ਬੈਂਕ ਮੁਲਾਜ਼ਮਾਂ ਦੀ ਮੌ+ਤ appeared first on Welcome Punjab News.
source https://welcomepunjab.in/pathankot-ch-canal-ch-digi-xuv-k/